Monday, November 23, 2026

ਬਾਬਾ ਫ਼ਰੀਦ ਗਰੁੱਪ ਵਲੋਂ 2019 ‘ਸਵੈ ਵਿਕਾਸ’ ਨੂੰ ਸਮਰਪਿਤ ਨਾਨ-ਟੀਚਿੰਗ ਸਟਾਫ਼ ਸਨਮਾਨ ਸਮਾਗਮ

PUNJ0201201913ਬਠਿੰਡਾ, 2 ਜਨਵਰੀ 2019 (ਪੰਾਜਬ ਪੋਸਟ- ਅਵਤਾਰ ਸਿੰਘ ਕੈਂਥ) –  ਨਵੇਂ ਸਾਲ ਦੀ ਆਮਦ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹਰ ਵਾਰ ਦੀ ਤਰ੍ਹਾਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਬਾਅਦ ਦੁਪਹਿਰ ਸੰਸਥਾ ਦੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।ਸਨਮਾਨ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਨਾਨ-ਟੀਚਿੰਗ ਸਟਾਫ਼ ਨੂੰ ਐਵਾਰਡਾਂ ਸਨਮਾਨਿਤ ਕੀਤਾ ਗਿਆ।ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕਰਕੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ।ਬੀ.ਡੀ.ਸ਼ਰਮਾ ਨੇ ਸਾਰਿਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਸੰਸਥਾ ਨੂੰ ਬੁਲੰਦੀਆਂ `ਤੇ ਲਿਜਾਣ ਵਾਲੀ ਸਮੂਹ ਨਾਨ-ਟੀਚਿੰਗ ਸਟਾਫ਼ ਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ।
 ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਉਹਨਾਂ ਨੇ ਹਰ ਸਾਲ ਦੀ ਤਰ੍ਹਾਂ ਇਹ ਵਰ੍ਹਾ 2019 ‘ਸਵੈ ਵਿਕਾਸ’ ਨੂੰ ਸਮਰਪਿਤ ਕਰਦਿਆਂ ਆਪਣੀਆਂ ਕਮੀਆਂ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਅਤੇ ਸਮੇਂ ਦੀ ਕਦਰ ਕਰਨ ਦਾ ਸੁਨੇਹਾ ਦਿੱਤਾ।ਉਨ੍ਹਾਂ ਨੇ ‘ਸਿਹਤ ਸੰਭਾਲ’ ਲਈ ਸਾਰਿਆਂ ਨੂੰ ਘੱਟੋ ਘੱਟ ਇੱਕ ਪੌਦਾ ਲਗਾ ਕੇ ਪਾਲਣ ਦਾ ਅਹਿਦ ਵੀ ਕਰਵਾਇਆ।
ਵਰਨਣਯੋਗ ਹੈ ਕਿ ਇਹ ਸਨਮਾਨ ਸਮਾਗਮ ਸੰਸਥਾ ਦੇ ਸਾਬਕਾ ਡਾਇਰੈਕਟਰ (ਵਿੱਤ) ਸਵ. ਕੁਲਦੀਪ ਸਿੰਘ ਗਿੱਲ ਜੋ ਕਿ ਇੱਕ ਸੜਕੀ ਹਾਦਸੇ ਵਿੱਚ ਸਦੀਵੀ ਵਿਛੋੜਾ ਦੇ ਗਏ ਸਨ, ਦੀ ਯਾਦ ਨੂੰ ਸਮਰਪਿਤ ਕਰਕੇ ਉਨ੍ਹਾਂ ਦੇ ਜਨਮ ਦਿਨ ਦੇ ਸੰਬੰਧ ਵਿੱਚ ਕਰਵਾਇਆ ਜਾਂਦਾ ਹੈ। 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply