ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ ਸਮੂਹ ਨਗਰ ਨਿਵਾਸੀਆਂ ਨੂੰ ਨਵੇਂ ਸਾਲ-2019 ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ ਤੇ ਚੜਦੀ ਕਲਾ ਦੀ ਅਰਦਾਸ ਕੀਤੀ ਹੈ।ਮੈਡਮ ਗੁਪਤਾ ਨੇ ਕਾਮਨਾ ਕੀਤੀ ਕਿ ਸਭ ਖਾਸਕਰ ਵਿਦਿਅਰਥੀਆਂ ਦੇ ਜੀਵਨ ਵਿੱਚ ਨਵਾਂ ਉਤਸ਼ਹ ਤੇ ਊਰਜਾ ਦਾ ਵਿਕਾਸ ਹੋਵੇ ਅਤੇ ਭਾਈਚਾਰਿਆਂ ਵਿੱਚ ਆਪਸੀ ਪ੍ਰੇਮ ਤੇ ਸਦਭਾਵਨਾ ਵਧੇ।ਦੇਸ਼ ਹਰ ਖੇਤਰ ਵਿੱਚ ਮੰਜ਼ਲਾਂ ਮਾਰਦਾ ਹੋਇਆ ਪੂਰੀ ਦੁਨੀਆਂ ਵਿੱਚ ਮਾਣ ਸਨਮਾਨ ਹਾਸਲ ਕਰੇ।ਉਨਾਂ ਕਿਹਾ ਕਿ ਪੂਰੇ ਦੇਸ਼ ਵਾਸੀਆਂ ਦੇ ਮਨਾਂ ਵਿੱਚ ਨਕਾਰਤਾਮਕ ਸੋਚ ਦਾ ਨਾਸ ਹੋਵੇ ਤੇ ਸਕਰਾਤਮਕ ਭਾਵਨਾ ਪੈਦਾ ਹੋਵੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …