ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਜੇਲ ਕੈਦੀਆਂ ਦੇ ਮੁੜ ਵਸੇਬੇ, ਭਲਾਈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਜੇਲਾਂ ਵਿੱਚ ਸੁਧਾਰ ਲਈ ਰਾਜ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ (ਜੇਲਾਂ) ਬੋਰਡ ਦੇ ਚੇਅਰਮੈਨ ਹੋਣਗੇ ਅਤੇ ਆਈ.ਜੀ. (ਜੇਲਾਂ) ਮੈਂਬਰ ਸਕੱਤਰ ਹੋਣਗੇ। ਇਸ ਬੋਰਡ ਦੇ ਹੋਰ ਮੈਂਬਰਾਂ ਵਿੱਚ ਜੁਡੀਸ਼ੀਅਲ ਸਕੱਤਰ ਜਾਂ ਉਸ ਦੇ ਪ੍ਰਤੀਨਿਧ, ਜੋ ਕਿ ਘੱਟੋ-ਘੱਟ ਸਕੱਤਰ ਪੱਧਰ ਦੇ ਆਈ.ਜੀ (ਹੈਡਕੁਆਟਰ) ਦੇ ਅਹੁੱਦੇ `ਤੇ ਤਾਇਨਾਤ ਹੋਣਗੇ, ਇਸ ਤੋਂ ਇਲਾਵਾ ਡਾਇਰੈਕਟਰ ਤਕਨੀਕੀ ਸਿੱਖਿਆ, ਡਾਇਰੈਕਟਰ ਸਿਹਤ ਸੇਵਾਵਾਂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਮੁੱਖ ਇੰਜੀਨੀਅਰ ਲੋਕ ਨਿਰਮਾਣ ਬੋਰਡ ਦੇ ਮੈਂਬਰ ਹੋਣਗੇ।
ਬੁਲਾਰੇ ਨੇ ਅਗੇ ਦਸਿਆ ਕਿ ਉਕਤ ਤੋਂ ਇਲਾਵਾ ਗੈਰ-ਸਰਕਾਰੀ ਮੈਂਬਰਾਂ ਵਿੱਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰੀਮਤੀ ਸਤਕਾਰ ਕੌਰ, ਕੁਲਬੀਰ ਸਿੰਘ ਜ਼ੀਰਾ ਤੇ ਕੁਲਤਾਰ ਸਿੰਘ ਸੰਧਵਾਂ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਬੱਚਿਆਂ ਦੇ ਮਾਹਿਰ ਪ੍ਰੋ. ਹਰਸ਼ਿੰਦਰ ਕੌਰ ਐਮ.ਡੀ, ਸਮਾਜ ਸੇਵੀ ਮੁਕੇਸ਼ ਸ਼ਰਮਾ, ਸਾਬਕਾ ਵਿਧਾਇਕ ਸਵਿੰਦਰ ਸਿੰਘ ਅਤੇ ਸੇਵਾਮੁਕਤ ਆਈ.ਜੀ (ਜੇਲਾਂ) ਬਿਕਰਮਜੀਤ ਸਿੰਘ ਸੰਧੂ ਸ਼ਾਮਲ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media