ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਵਿਭਾਗ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ, ਕੁਸ਼ਲਤਾ ਲਿਆਉਣ ਅਤੇ ਆਮ ਜਨਤਾ ਦੀਆਂ ਮੁਸ਼ਕਲਾਂ ਹੱਲ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਪੰਜਾਬ ਰੈਵੇਨਿਊ ਕਮਿਸ਼ਨ ਨੇ `ਦਿ ਪੰਜਾਬ ਲੈਂਡ ਲੀਜ਼ਿੰਗ ਐਂਡ ਟੇਨੈਂਸੀ ਬਿਲ, 2019` ਦਾ ਖਰੜਾ ਤਿਆਰ ਕੀਤਾ ਹੈ।ਜਸਟਿਸ (ਰਿਟਾ.) ਐਸ.ਐਸ ਸਾਰੋਂ ਦੀ ਅਗਵਾਈ ਵਾਲੇ ਇਸ 6 ਮੈਂਬਰੀ ਕਮਿਸ਼ਨ ਨੇ ਇਹ ਖਰੜਾ ਮਾਲ ਵਿਭਾਗ ਅਤੇ ਪੀ.ਐਲ.ਆਰ.ਐਸ ਦੀਆਂ ਵੈਬਸਾਈਟਾਂ …, .. `ਤੇ ਪਾ ਦਿੱਤਾ ਹੈ।
ਦੱਸਣਯੋਗ ਹੈ ਕਿ ਮਾਲ ਵਿਭਾਗ ਨਾਲ ਸਬੰਧਤ ਐਕਟਾਂ ਅਤੇ ਮੈਨੂਅਲਾਂ ਆਦਿ ਵਿੱਚ ਲੋੜੀਂਦੀਆਂ ਸੋਧਾਂ ਕਰਨ, ਨਵੇਂ ਐਕਟ ਬਣਾਉਣ ਅਤੇ ਪੁਰਾਣੇ ਐਕਟਾਂ ਨੂੰ ਮਨਸੂਖ਼ ਕਰਨ ਲਈ ਸੁਝਾਅ ਦੇਣ ਵਾਸਤੇ ਇਹ 6 ਮੈਂਬਰੀ ਰੈਵੇਨਿਊ ਕਮਿਸ਼ਨ ਕਾਇਮ ਕੀਤਾ ਗਿਆ ਹੈ। ਕਮਿਸ਼ਨ ਨੇ ਕਾਫੀ ਘੋਖ ਬਾਅਦ ਇਹ ਲੋਕ-ਪੱਖੀ ਕਾਨੂੰਨ ਤਿਆਰ ਕੀਤਾ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ `ਦਿ ਪੰਜਾਬ ਲੈਂਡ ਲੀਜ਼ਿੰਗ ਐਂਡ ਟੇਨੈਂਸੀ ਬਿੱਲ, 2019` ਦੇ ਖਰੜੇ ਨੂੰ ਪੜਨ ਉਪਰੰਤ ਆਮ ਲੋਕ/ਜਥੇਬੰਦੀਆਂ ਇਸ ਬਾਰੇ ਆਪਣੇ ਸੁਝਾਅ 17 ਜਨਵਰੀ, 2019 ਤੱਕ ਭੇਜ ਸਕਦੇ ਹਨ।
ਉਨਾਂ ਦੱਸਿਆ ਕਿ ਇਹ ਐਕਟ ਬਣਾਉਣ ਦਾ ਮਕਸਦ ਠੇਕੇ `ਤੇ ਖੇਤੀਬਾੜੀ ਵਾਲੀ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਦੇ ਮਾਲਕੀ ਹੱਕਾਂ ਅਤੇ ਜ਼ਮੀਨ ਠੇਕੇ `ਤੇ ਲੈ ਕੇ ਵਾਹੀ ਕਰਨ ਵਾਲੇ ਕਾਸ਼ਤਕਾਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ।ਇਸ ਨਾਲ ਦੋਵੇਂ ਧਿਰਾਂ ਦਰਮਿਆਨ ਸਹਿਯੋਗ ਵਧੇਗਾ ਅਤੇ ਇਸ ਤੋਂ ਇਲਾਵਾ ਕਾਸ਼ਤਕਾਰ ਕਿਸਾਨ ਸੰਸਥਾਗਤ ਕਰਜ਼ੇ ਲੈ ਸਕਣਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media