ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵੱਲੋਂ ਨਵੇਂ ਸਾਲ ਦੀਆਂ
ਖੁਸ਼ੀਆਂ ਨਾਨ-ਟੀਚਿੰਗ ਸਟਾਫ਼ ਨਾਲ ਸਾਂਝੀਆਂ ਕਰਦਿਆਂ ਹੋਇਆ ਸਾਲ-2019 ਨੂੰ ਜੀ ਅਇਆਂ ਕਹਿਣ ਲਈ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਦਕਾ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਕਾਲਜ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।
ਇਸ ਮੌਕੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਵਲੋਂ ਮਿਊਜ਼ੀਕਲ ਬਾਲ, ਰੱਸਾਕਸੀ, ਪੈਦਲ ਚਾਲ, ਦੌੜ ਆਦਿ ਵੱਖ-ਵੱਖ ਖੇਡਾਂ ’ਚ ਭਾਗ ਲਿਆ ਗਿਆ।ਜਿਸ ’ਚ ਮਿਊਜ਼ੀਕਲ ਬਾਲ ’ਚੋਂ ਸੁਨੀਲ ਕੁਮਾਰ, ਰੱਸਾਕਸੀ ’ਚੋਂ ਗੁਰਵੇਲ ਸਿੰਘ ਅਤੇ ਟੀਮ, ਪੈਦਲ ਚਾਲ ’ਚੋਂ ਅਮਰਜੀਤ ਸਿੰਘ ਅਤੇ ਮੈਡਮ ਨਵਪ੍ਰੀਤ ਕੌਰ, ਦੌੜ ’ਚੋਂ ਰਵੇਲ ਸਿੰਘ ਜੇਤੂ ਰਹੇ।ਇਸ ਸਮੇਂ ਮੁਲਾਜ਼ਮਾਂ ਨੇ ਗੀਤ, ਕਵਿਤਾ, ਵਾਰਾਂ ਅਤੇ ਚੁਟਕਲੇ ਸੁਣਾ ਕੇ ਹਾਜ਼ਰੀਨ ਦਾ ਮਨੋਰੰਜਨ ਕੀਤਾ।
ਇਸ ਮੌਕੇ ਡਾ. ਮਨਪ੍ਰੀਤ ਕੌਰ ਨੇ ਸੰਬੋਧਨ ਕਰਦਿਆਂ ਨਾਨ-ਟੀਚਿੰਗ ਸਟਾਫ਼ ਨੂੰ ਨਵੇਂ ਸਾਲ ਲਈ ਮੁਬਾਰਕਬਾਦ ਦਿੱਤੀ ਅਤੇ ਸਮੁੱਚੇ ਸਟਾਫ਼ ਨੂੰ ਆਪਸੀ ਮਿਲਵਰਤਨ ਦੀ ਭਾਵਨਾ ਨਾਲ ਮਿਹਨਤ ਅਤੇ ਲਗਨ ਨਾਲ ਕੰਮ ਨੂੰ ਕਰਨ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਵੱਖ-ਵੱਖ ਮੁਕਾਬਲਿਆਂ ’ਚ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਧਰਮਿੰਦਰ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਨੂੰ ਬਾਖੂਬੀ ਨਿਭਾਉਂਦਿਆ ਸਮੂਹ ਨਾਨ-ਟੀਚਿੰਗ ਸਟਾਫ਼ ਵਲੋਂ ਡਾ. ਮਨਪ੍ਰੀਤ ਕੌਰ ਦਾ ਧੰਨਵਾਦ ਕੀਤਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media