Tuesday, November 24, 2026

ਜਿਲ੍ਹਾ ਮਾਸ ਮੀਡੀਆ ਇੰਪਲਾਈਜ਼ ਐਂਡ ਆਫੀਸਰਜ ਐਸੋਸੀਏਸ਼ਨ ਬਠਿੰਡਾ ਇਕਾਈ ਦੀ ਮੀਟਿੰਗ ਹੋਈ

PUNJ0401201903ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਜਿਲਾ ਮਾਸ ਮੀਡੀਆ ਇੰਪਲਾਈਜ਼ ਐਂਡ ਆਫੀਸਰਜ ਐਸੋਸੀਏਸ਼ਨ ਦੀ ਬਠਿੰਡਾ ਇਕਾਈ ਦੀ ਮੀਟਿੰਗ ਦਫਤਰ ਸਿਵਲ ਸਰਜਨ ਦਫਤਰ ਵਿਖੇ ਹੋਈ।ਇਸ ਮੀਟਿੰਗ ਵਿੱਚ ਮਾਸ ਮੀਡੀਆ ਵਿੰਗ ਨੰੂ ਫੀਲਡ ਵਿੱਚ ਕੰਮ ਕਰਨ ਸਮੇਂ ਆਉੰਦੀਆਂ ਮੁਸ਼ਕਲਾਂ ਅਤੇ ਉਹਨਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਬਾਰੇ ਉਚ ਅਧਿਕਾਰੀਆਂ ਨੰੂ ਜਾਣੂ ਕਰਵਾਉਣ ਸਬੰਧੀ ਮਤਾ ਵੀ ਪਾਸ ਕੀਤਾ ਗਿਆ।ਇਸ ਮੌਕੇ ਜਿਲਾ ਮਾਸ ਮੀਡੀਆ ਇੰਪਲਾਈਜ਼ ਐਂਡ ਆਫੀਸਰਜ ਐਸੋਸੀਏਸ਼ਨ ਦੀ ਬਠਿੰਡਾ ਇਕਾਈ ਦੇ ਅਹੁੱਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।ਜਿਸ ਵਿੱਚ ਕੁਲਵੰਤ ਸਿੰਘ ਨੰੂ ਜਿਲਾ ਪ੍ਰਧਾਨ, ਸਾਹਿਲ ਪੁਰੀ ਨੰੂ ਉਪ ਪ੍ਰਧਾਨ, ਸੰਜੀਵ ਸ਼ਰਮਾ ਅਤੇ ਕੇਵਲ ਸਿੰਘ ਤਲਵੰਡੀ ਨੰੂ ਜਨਰਲ ਸਕੱਤਰ, ਜਗਤਾਰ ਸਿੰਘ ਬਰਾੜ ਨੰੂ ਕੈਸ਼ੀਅਰ, ਰੋਹਿਤ ਪਾਲ ਨੰੂ ਪ੍ਰਚਾਰ ਸਕੱਤਰ, ਲਖਵਿੰਦਰ ਸਿੰਘ ਕੈਂਥ ਅਤੇ ਜਗਤਾਰ ਸਿੰਘ ਭਗਤਾ ਨੰੂ ਸਲਾਹਕਾਰ, ਕੇਵਲ ਕ੍ਰਿਸ਼ਨ ਸ਼ਰਮਾ ਨੰੂ ਸਹਾਇਕ ਕੈਸ਼ੀਅਰ ਥਾਪਿਆ ਗਿਆ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply