ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਬੀਤੇ ਦਿਨੀਂ ਚੇਨਈ ਦੇ ਸ਼ਹਿਰ ਤਾਮਿਲਨਾਡੂ ਵਿਖੇ ਹੋਈ 8ਵੀਂ ਨੈਸ਼ਨਲ ਇੰਨਡੋਰ ਆਰਚਰੀ ਚੈਂਪੀਅਨਸ਼ਿਪ ’ਚ ਓਵਰਆਲ ਵੱਧ ਸਕੋਰ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕਰਦਿਆਂ ਆਪਣੀ ਜਿੱਤ ਦੇ ਝੰਡੇ ਗੱਡੇ ਹਨ।ਇਨ੍ਹਾਂ ਸਨਮਾਨਜਨਕ ਪ੍ਰਾਪਤੀਆਂ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਸਬੰਧਿਤ ਕੋਚਾਂ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ।
ਸਕੂਲ ਪ੍ਰਿੰਸੀਪ;ਞਲ ਡਾ. ਗੋਗੋਆਣੀ ਨੇ ਵਿਦਿਆਰਥੀ ਦੀ ਉਕਤ ਉਪਲਬੱਧੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਖੇਡ ਇੰਚਾਰਜ ਰਣਕੀਰਤ ਸਿੰਘ ਸੰਧੂ ਨੂੰ ਮੁਬਾਰਕਬਾਦ ਦਿੱਤੀ ਅਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਤੀਰ ਅੰਦਾਜ਼ੀ ਕੋਚ ਫੁੱਲਬਾਗ ਕੌਰ ਭੁੱਲਰ ਦੀ ਕੋਚਿੰਗ ਸਦਕਾ 12ਵੀਂ ਜਮਾਤ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਅੰਡਰ 19 ’ਚ ਤਾਮਿਲਨਾਡੂ (ਚੇਨਈ) ਵਿਖੇ 8ਵੀਂ ਨੈਸ਼ਨਲ ਆਰਚਰੀ ਚੈਂਪੀਅਨਸ਼ਿਪ ’ਚ ਭਾਗ ਲੈ ਕੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਭਾਗ ਲੈਣ ਆਏ ਖਿਡਾਰੀਆਂ ਨੂੰ ਪਛਾੜ ਕੇ ਸੋਨੇ ਦੇ ਤਮਗੇ ਹਾਸਲ ਕੀਤੇ।
ਇਸ ਮੌਕੇ ਡਾ. ਗੋਗੋਆਣੀ ਨੇ ਦੱਸਿਆ ਕਿ 12ਵੀਂ ਜਮਾਤ ’ਚ ਪੜ੍ਹਦੇ ਇਕ ਹੋਰ ਖਿਡਾਰੀ ਨਵਜੋਤ ਸਿੰਘ ਨੇ ਛੱਤੀਸਗੜ੍ਹ ਵਿਖੇ ਹੋਈਆਂ 64ਵੀਆਂ ਨੈਸ਼ਨਲ ਗੇਮਜ਼ ’ਚ ਯੰਗ ਮੋਡੋ ਫਾਈਟਿੰਗ ਅੰਡਰ 19 ’ਚ ਸਿਲਵਰ ਮੈਡਲ ਹਾਸਲ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media