ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਧਰਾ ਗਾਂਧੀ ਦੇ ਕਤਲ ਕਾਂਡ ਨਾਲ ਸੰਬੰਧਤ ਸ਼ਹੀਦ ਭਾਈ ਸਤਵੰਤ ਸਿੰਘ ਦਾ ਸਲਾਨਾ ਸ਼ਹੀਦੀ ਸਮਾਗਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 6 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7.00 ਵਜੇ ਆਯੋਜਿਤ ਕੀਤਾ ਜਾਵੇਗਾ।ਪੰਥਕ ਆਗੂ ਭਾਈ ਜਰਨੈਲ ਸਿੰਘ ਸਖੀਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਇਸ ਮੌਕੇ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਉਣ ਉਪਰੰਤ ਸ਼ਹੀਦ ਭਾਈ ਸਤਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ ਤੇ ਸਰਬੱਤ ਦੇ ਭਲੇ ਲਈ ਅਰਦਾਸਾ ਵੀ ਸੋਧਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਹੀਦ ਦੇ ਪਰਿਵਾਰਿਕ ਮੈਂਬਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media