ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ `ਤੇ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਮਲਖਾਨਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਲਗਭਗ 40 ਵਿਅਕਤੀਆਂ ਨੇ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਸਰਕਾਰ ਵਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਤਣਕਾਰੀ ਦਿਤੀ।ਉਹਨਾਂ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਕਿ ਜੇਕਰ ਉਹ ਸਰਕਾਰ ਵਲੋਂ ਸਕੀਮ ਅਧੀਨ ਨਿਰਧਾਰਿਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ।ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਰੁਣ ਕੁਮਾਰ, ਮਨੋਜ, ਸਾਹਿਲ ਕੁਮਾਰ, ਸ੍ਰੀਮਤੀ ਨੀਲਮ ਤੇ ਪੈਰਾ ਲੀਗਲ ਵਲੰਟੀਅਰ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media