Sunday, September 8, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਉਤਸਵ ਦੇ ਸਬੰਧੀ ਦੀਵਾਨ ਸਜਾਏ ਗਏ

PPN01091409

ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਸਮੂਹ ਗੁਰਦੁਆਰਾ ਸਾਹਿਬ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਉਤਸਵ ਅਤੇ ਗੁਰਗੱਦੀ ਦਿਵਸ ਦੇ ਸਬੰਧ ਵਿਚ ਪਰਸੋਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੀਤੇ ਪ੍ਰਕਾਸ਼ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪੰਰਤ ਹਜ਼ੂਰੀ ਰਾਗੀ ਜੱਥਿਆਂ ਵਲੋਂ ਅੰਮ੍ਰਿਤ ਬਾਣੀ ਦੇ ਸਬਦ ਕੀਰਤਨ ਕੀਤੇ ਗਏ। ਇਸ ਤਰ੍ਹਾਂ ਹੀ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਮੁੱਖ ਸੇਵਾਦਾਰ ਭਾਈ ਬਿਕਰਮ ਸਿੰਘ ਵਲੋਂ ਦਿੱਤੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ। ਜਿਨ੍ਹਾਂ ਨੇ ਇਸ ਗੁਰਪੁਰਬ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਤੋਂ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਉਤਸਵ ਸੰਬੰਧੀ ਅੰਮ੍ਰਿਤ ਵੇਲੇ ਸਾਢੇ ਚਾਰ ਵਜੇ ਪ੍ਰਭਾਤ ਫੇਰੀ ਦੇ ਰੂਪ ਵਿਚ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿਚ ਸੰਗਤਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਅਤੇ ਕਥਾ ਵਾਚਕ ਭਾਈ ਗੁਰਇੰਦਰਪਾਲ ਸਿੰਘ ਤੋਂ ਇਲਾਵਾ ਰਾਗੀ ਜੱਥਿਆਂ ਵਲੋਂ ਸਬਦ ਗੁਰਬਾਣੀ ਕਥਾ ਵਿਚਾਰਾਂ ਨਾਲ ਸੰਗਤਾ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply