ਜਲੰਧਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੇ ਫੀਲਡ ਆਊਟ ਰੀਚ ਬਿਊਰੋ ਜਲੰਧਰ ਨੇ ਆਈ.ਸੀ.ਡੀ.ਐਸ ਦਫਤਰ ਦੇ ਸਹਿਯੋਗ ਨਾਲ ਅੱਜ ਭਾਈਚਾਰਕ ਕੇਂਦਰ ਰਣਜੀਤ ਨਗਰ ਵਿੱਚ ਟ੍ਰਾਂਸਫਾਰਮਿੰਗ ਇੰਡੀਆ ਅਧੀਨ `ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਪੋਸ਼ਣ` ਬਾਰੇ ਇਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ।ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨਰੇਂਦਰ ਸਿੰਘ ਬਤੌਰ ਮੁੱਖ ਮਹਿਮਾਨ ਮੌਜੂਦ ਰਹੇ।
ਮੁੱਖ ਮਹਿਮਾਨ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਬਾਰੇ ਵਿਚਾਰ ਰੱਖੇ।ਉਨਾਂ ਕਿਹਾ ਕਿ ਸਮਾਜ ਵਿੱਚ ਲੜਕੀਆਂ ਦੀ ਭੂਮਿਕਾ ਬਹੁਤ ਅਹਿਮ ਹੈ, ਜੋ ਹਰ ਖੇਤਰ ਵਿੱਚ ਅੱਗੇ ਵਧ ਕੇ ਸਮਾਜ ਵਿੱਚ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਨਰੇਂਦਰ ਸਿੰਘ ਨੇ ਲੋਕਾਂ ਨੂੰ ਬੇਟੀਆਂ ਨੂੰ ਸਿੱਖਿਅਤ ਕਰਕੇ ਉਨ੍ਹਾਂ ਪ੍ਰਤੀ ਆਪਣੀ ਸੋਚ ਵਿੱਚ ਤਬਦੀਲੀ ਲਿਆਉਣ ਦਾ ਸੱਦਾ ਦਿੱਤਾ।
ਫੀਲਡ ਆਊਟ ਰੀਚ ਬਿਊਰੋ ਜਲੰਧਰ ਦੇ ਡਿਪਟੀ ਡਾਇਰੈਕਟਰ ਪ੍ਰੀਤਮ ਸਿੰਘ ਨੇ ਆਪਣੇ ਸੰਬੋਧਨ `ਚ ਕਿਹਾ ਕਿ ਇਸ ਜਾਗਰੂਕਤਾ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ `ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਪੋਸ਼ਣ` ਬਾਰੇ ਜਾਗਰੂਕ ਕਰਨਾ ਹੈ।ਉਨ੍ਹਾਂ ਕਿਹਾ ਕਿ ਸਿਹਤਮੰਦ ਰਹਿਣ ਲਈ ਸੰਤੁਲਿਤ ਖੁਰਾਕ ਜ਼ਰੂਰੀ ਹੈ ਤਾਂ ਕਿ ਸਾਰੇ ਮਿਲ ਕੇ ਸਿਹਤਮੰਦ ਸਮਾਜ ਬਣਾਉਣ `ਚ ਆਪਣਾ ਯੋਗਦਾਨ ਦੇ ਸਕਣ।
ਇਸ ਜਾਗਰੂਕਤਾ ਕੈਂਪ ਵਿੱਚ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਜੀ.ਐਸ ਰੰਧਾਵਾ ਨੇ ਪੋਸ਼ਣ ਅਤੇ ਸੁਪਰਵਾਈਜ਼ਰ ਸਤਬੀਰ ਕੌਰ ਨੇ `ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਪੋਸ਼ਣ` ਮੁਹਿੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media