Saturday, June 13, 2026

ਸਿਰਸਾ ਵਲੋਂ ‘ਰਾਜੀਵ ਗਾਂਧੀ ਦਾ ਭਾਰਤ ਰਤਨ’ ਵਾਪਸ ਲੈਣ ਦੀ ਮੰਗ ਜਾਇਜ਼ – ਅਵਤਾਰ ਸਿੰਘ ਹਿਤ

Avtar Singh Hitਨਵੀਂ ਦਿੱਲੀ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਨੇ ਸਿਰਸਾ ਵੱਲੋਂ ਰਾਜੀਵ ਗਾਂਧੀ ਨੂੰ ਦਿੱਤੇ ਗਏ ਭਾਰਤ ਰਤਨ ਵਾਪਸ ਲੈਣ ਦੀ ਮੰਗ ਨੂੰ ਬਿਲਕੁੱਲ ਜਾਇਜ਼ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਕਿਉਂਕਿ ਰਾਜੀਵ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਸ ਦੀ ਸ਼ਹਿ ’ਤੇ ਦਿੱਲੀ ਅਤੇ ਦੇਸ਼ ਭਰ ਵਿਚ ਸਿੱਖਾਂ ਦੇ ਕਤਲੇਆਮ ਸ਼ੁਰੂ ਹੋਏ ਅਤੇ ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਨਾ ਤਾਂ ਕੋਈ ਕਾਰਵਾਈ ਕੀਤੀ ਤੇ ਨਾ ਦੋਸ਼ੀਆਂ ਨੂੰ ਬਚਾਉਣ ਲਈ ਕੁੱਝ ਕੀਤਾ ਗਿਆ।ਰਾਜੀਵ ਗਾਂਧੀ ਨੇ ਇਸ ਨੂੰ ‘ਜਬ ਬੜਾ ਪੇੜ ਗਿਰਤਾ ਹੈ ਤੋ ਧਰਤੀ ਹਿਲਤੀ ਹੈ’ ਕਹਿ ਕੇ ਲੋਕਸਭਾ ’ਚ ਜਸਟੀਫਾਈ ਵੀ ਕੀਤਾ।ਹਿਤ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ’ਤੇ ਵਿਧਾਨਸਭਾ ’ਚ ਕੀਤਾ ਹਮਲਾ ਗਾਂਧੀ ਪਰਿਵਾਰ ਨੂੰ ਕੇਜਰੀਵਾਲ ਇਹ ਸੁਨੇਹਾ ਦੇਣਾ ਸੀ ਕਿ ਆਮ ਆਦਮੀ ਪਾਰਟੀ 1984 ਕਤਲੇਆਮ ਦੇ ਪੀੜਤਾਂ ਦੀ ਹੱਕਾਂ ਦੀ ਕੋਈ ਵੀ ਸੁਣਵਾਈ ਨਹੀਂ ਕਰੇਗੀ ਤੇ ਰਾਜੀਵ ਗਾਂਧੀ ਦਾ ਭਾਰਤ ਰਤਨ ਵੀ ਕਾਇਮ ਰਖਾਂਗੇ ਤਾਂਕਿ ਕਾਂਗਰਸ ਅਤੇ ਆਪ ਵਿਚ ਸਿਆਸੀ ਗਠਜੋੜ ਦਾ ਰਾਹ ਪੱਧਰਾ ਹੋ ਸਕੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply