ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗਣਤੰਤਰਤਾ ਦਿਵਸ ਸਮਾਗਮ ਧੂਮ-ਧਾਮ ਨਾਲ ਮਨਾਉਣ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਸਟੇਡੀਅਮ ਵਿਖੇ ਮੀਟਿੰਗ ਹੋਈ।ਜਿਸ ਵਿੱਚ ਸਹਾਇਕ ਕਮਿਸ਼ਨਰ ਜਨਰਲ ਸ਼ਿਵਰਾਜ ਸਿੰਘ ਬੱਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਵਿਕਾਸ ਹੀਰਾ, ਜਾਇੰਟ ਕਮਿਸ਼ਨਰ ਨਗਰ ਨਿਗਮ ਨਿਤਿਸ਼ ਸਿੰਗਲਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸੌਰਭ ਅਰੋੜਾ, ਐਸ.ਪੀ ਹੈਡਕੁਆਟਰ ਹਰਪਾਲ ਸਿੰਘ, ਏ.ਡੀ.ਸੀ.ਪੀ ਹੈਡਕੁਆਟਰ ਗੌਰਵ ਤੁਰਾ, ਏ.ਡੀ.ਸੀ.ਪੀ ਲਖਬੀਰ ਸਿਘ ਤੋਂ ਇਲਾਵਾ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ।
ਡੀ.ਸੀ ਸੰਘਾ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਗਣਤੰਤਰਤਾ ਦਿਵਸ ਸਮਾਗਮ ਮੌਕੇ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।
ਸੰਘਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਅਤੇ ਸਮਾਗਮ ਵਾਲੀ ਥਾਂ ਤੇ ਸਾਫ ਸਫਾਈ ਦਾ ਉਚਿਤ ਪ੍ਰਬੰਧ ਕੀਤਾ ਜਾਵੇ ਤੇ ਡਾਕਟਰੀ ਟੀਮਾਂ ਦਾ ਯੋਗ ਪ੍ਰਬੰਧ ਕੀਤਾ ਜਾਵੇ।ਉਨਾਂ ਦੱਸਿਆ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਅਤੇ ਸਮਾਗਮ ਮੌਕੇ ਗਿੱਧਾ ਅਤੇ ਭੰਗੜਾ ਆਕਰਸ਼ਣ ਦਾ ਕੇਂਦਰ ਹੋਣਗੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media