ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਵਿਖੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿੰਨਾਂ ਨੌਜਵਾਨਾਂ ਦੀਆਂ ਵੋਟਾਂ ਨਹੀਂ ਬਣੀਆਂ ਉਨ੍ਹਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।ਸੰਘਾ ਨੇ ਕਿਹਾ ਕਿ ਸਕੂਲਾਂ, ਕਾਲਜਾਂ, ਸਲੱਮ ਬਸਤੀਆਂ ਵਿੱਚ ਲੋਕਾਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ ਨਾਲ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ, ਬਿਨਾਂ ਕਿਸੇ ਭੇਦਭਾਵ, ਲਾਲਚ ਦੇ ਆਪਣੀ ਵੋਟ ਪਾਉਣ ਅਤੇ ਸਹੀ ਉਮੀਦਵਾਰ ਦੀ ਚੋਣ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਸੰਘਾ ਨੇ ਕਿਹਾ ਕਿ ਕਿਸੇ ਵੀ ਰਾਜ ਦੀ ਤਰੱਕੀ ਤਾਂ ਹੀ ਹੋ ਸਕਦੀ ਹੈ ਜੇਕਰ ਵੋਟਰ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਬਾਰੇ ਜਾਣਕਾਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਅੰਗਹੀਣ ਵਿਅਕਤੀਆਂ ਨੂੰ ਆਪਣੀ ਵੋਟ ਬਣਾਉਣ ਲਈ ਜੇਕਰ ਸਹਾਇਤਾ ਦੀ ਜਰੂਰਤ ਹੋਵੇ ਤਾਂ ਇਸ ਕੰਪੇਨ ਦਾ ਹੀ ਹਿੱਸਾ ਹੈ ਜਿਸ ਤਹਿਤ ਸਵੈਸੇਵੀ ਸੰਸਥਾਵਾਂ ਦੀ ਵੀ ਮਦਦ ਲਈ ਜਾ ਸਕੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੱਧ ਤੋਂ ਵੱਧ 18-19 ਸਾਲ ਦੇ ਨਵ ਨੌਜਵਾਨਾਂਾਂ ਨੂੰ ਵੋਟਰ ਵਜੋਂ ਰਜਿਸਟਰ ਕਰਨਾ ਹੈ ਤਾਂ ਜੋ ਕੋਈ ਵੀ ਵਿਅਕਤੀ ਵੋਟਰ ਬਣਨ ਤੋ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਐਸ.ਡੀ.ਐਮ ਅੰਮ੍ਰਿਤਸਰ ਵਿਕਾਸ ਹੀਰਾ, ਐਸ.ਡੀ.ਐਮ ਅਜਨਾਲਾ ਰਜ਼ਤ ਓਬਰਾਏ, ਐਸ.ਡੀ.ਐਮ ਮਜੀਠਾ ਮੈਡਮ ਪਲਵੀ, ਐਸ.ਡੀ.ਐਮ ਬਾਬਾ ਬਕਾਲਾ ਦੀਪਕ ਭਾਟੀਆ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸੌਰਵ ਅਰੋੜਾ ਅਤੇ ਮਾਲ ਅਫਸਰ ਮੁਕੇਸ਼ ਕੁਮਾਰ ਵੀ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media