Wednesday, November 4, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ `ਤੇ ਹਵਨ ਯੱਗ ਦਾ ਆਯੋਜਨ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ ਦੇ ਸ਼਼ੁੱਭ ਅਵਸਰ `ਤੇ ਪ੍ਰਿੰਸੀਪਲ ਡਾ. ਅੰਜ਼ਨਾ PPN0501201821ਗੁਪਤਾ ਦੀ ਅਗਵਾਈ `ਚ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਨੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਨਾਲ ਮਿਲ ਕੇ ਹਵਨ ਦੀ ਪਾਵਨ ਅਗਨੀ `ਚ ਅਹੂਤੀਆਂ ਅਰਪਿਤ ਕਰਦੇ ਹੋਏ ਪ੍ਰਮਾਤਮਾ ਪਾਸੋਂ ਸੁਖੀ ਅਤੇ ਤੰਦਰੁਸਤ ਨਵੇਂ ਸਾਲ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਨਵਾਂ ਸਾਲ ਹਮੇਸ਼ਾਂ ਨਵੇਂ ਉਤਸ਼ਾਹ, ਨਵੀਂ ਊਰਜਾ ਅਤੇ ਨਵੀਂ ਉਮੰਗ ਦਾ ਸੰਦੇਸ਼ ਲੈ ਕੇ ਆਉਂਦਾ ਹੈ।ਨਵੇਂ ਸਾਲ ਦਾ ਸਵਾਗਤ ਸਾਨੂੰ ਮਨ ਤੋਂ ਕਰਨਾ ਚਾਹੀਦਾ ਹੈ।ਟੀਚਿੰਗ ਸਟਾਫ ਨੂੰ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸਕੂਲ ਦੀ ਨਿਰੰਤਰ ਤਰੱਕੀ ਲਈ ਹਮੇਸ਼ਾਂ ਆਪਣਾ ਯੋਗਦਾਨ ਪਾਉਂਦੇ ਰਹਿਣ।ਉਨ੍ਹਾਂ ਨੇ ਇਹ ਵੀ ਕਿਹਾ ਕਿ ਸਵਾਮੀ ਦਯਾਨੰਦ ਸਰਸਵਤੀ ਅਤੇ ਵੈਦਿਕ ਸੰਸਕ੍ਰਿਤੀ ਦਾ ਪਾਲਣ ਕਰਨਾ ਡੀ.ਏ.ਵੀ ਪਰਿਵਾਰ ਦੇ ਹਰੇਕ ਮੈਂਬਰ ਦਾ ਪਹਿਲਾ ਕਾਰਜ ਹੈ।ਇਸ ਲਈ ਸਭ ਨੂੰ ਆਪਣਾ ਇਹ ਫਰਜ਼ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ।ਡੀ.ਏ.ਵੀ ਪ੍ਰਬੰਧਕ ਸਮਿਤੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਪਦਮਸ੍ਰੀ ਡਾ. ਪੂਨਮ ਸੂਰੀ, ਜੇ.ਪੀ ਸ਼ੂਰ ਨਿਰਦੇਸ਼ਕ ਪਬਲਿਕ ਸਕੂਲਜ਼-1 ਡੀ.ਏ.ਵੀ ਪ੍ਰਬੰਧ ਸਮਿਤੀ ਨਵੀਂ ਦਿੱਲੀ, ਸਕੂਲ ਦੇ ਚੇਅਰਮੈਨ ਮਾਨਯੋਗ ਡਾ. ਵੀ.ਪੀ ਲਖਨਪਾਲ, ਖੇਤਰੀ ਅਧਿਕਾਰੀ ਡਾ. ਨੀਲਮ ਕਾਮਰਾ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਡੀ.ਏ.ਵੀ ਇੰਟਰਨੈਸ਼ਨਲ ਪਰਿਵਾਰ ਨੂੰ ਨਵੇਂ ਸਾਲ ਦੀ ਸ਼ੁੱਭ ਕਾਮਨਾਵਾਂ ਦਿੱਤੀਆਂ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply