Thursday, November 21, 2024

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪੂਰੇ ਜਾਹੋ ਜਲਾਲ ਨਾਲ ਮਨਾਇਆ ਪ੍ਰਕਾਸ਼ ਪੁਰਬ

ਬਠਿੰਡਾ, 5 ਜਨਵਰੀ 2019 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ 352ਵਾਂ ਸ਼ਹਿਰ ਦੀਆਂ ਸੰਗਤਾਂ ਦੇ PPN0501201822ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਮਨਾਇਆ ਗਿਆ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ 3 ਜਨਵਰੀ ਨੂੰ ਪ੍ਰਕਾਸ਼ ਕਰਕੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣ ਉਪਰੰਤ ਅੱਜ 5 ਜਨਵਰੀ ਨੂੰ ਭੋਗ ਪਾਉਣ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਸਜਾਏ।ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਸਜਾਏ ਗਏ।ਜਿਸ ਵਿਚ ਮੁੱਖ ਗ੍ਰੰਥੀ ਭਾਈ ਜਸਵਿੰਦਰ ਸਿੰਘ ਵਲੋਂ ਕਥਾ ਵਿਚਾਰ, ਹਜੂਰੀ ਰਾਗੀ ਭਾਈ ਪਵਿੱਤਰ ਸਿੰਘ ਵਲੋਂ ਸਬਦ ਗਾਇਣ ਅਤੇ ਢਾਡੀ ਜੱਥਾ ਗੁਰਚਰਨ ਸਿੰਘ ਪਰਵਾਨਾ ਮੌਗੇ ਵਾਲੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨੀ ਭਰਪੂਰ ਵੀਰ ਰਸ ਕਵਿਤਾਵਾਂ ਗਾਇਣ ਕੀਤੀਆਂ ਗਈਆ।ਮੁੱਖ ਸੇਵਾਦਾਰ ਕੈਪਟਨ ਮੱਲ ਸਿੰਘ ਵਲੋਂ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਬਿਕਰਮ ਸਿੰਘ ਧਿੰਗੜ, ਸੁਖਦੇਵ ਸਿੰਘ ਗਿੱਲ, ਕੈਪਟਨ, ਸੋਹਣ ਸਿੰਘ, ਰੂਪ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਸਾਹਿਬ  ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਸ਼ਿਵਦੇਵ ਸਿੰਘ, ਰਾਗੀ ਭਾਈ ਗੁਰਲਾਲ ਸਿੰਘ ਅਤੇ ਕਥਾ ਵਾਚਕ ਮੁੱਖ ਗ੍ਰੰਥੀ ਭਾਈ ਗੁਰਇੰਦਰਦੀਪ ਸਿੰਘ ਵਲੋਂ ਗੁਰੂ ਸਾਹਿਬ ਦੀਆਂ ਰਚਨਾਵਾਂ ਪੜ੍ਹ ਕੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਣ ਦੀ ਪ੍ਰੇਰਣਾ ਦਿੱਤੀ।ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਨੰਬਰਦਾਰ ਅਤੇ ਮੈਨੇਜਰ ਅਰਸ਼ਦੀਪ ਸਿੰਘ, ਮਾਸਟਰ ਮਾਨ ਸਿੰਘ ਆਦਿ ਕਮੇਟੀ ਮੇਂਬਰਾਂ ਵਲੋਂ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਅਤੇ ਗੁਰੂ ਸਾਹਿਬ ਦੇ ਉਪਦੇਸ਼ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖਾਲਸਾ ਦੀਵਾਨ ਸੇਵਕ ਦਲ, ਇਸਤਰੀ ਸਤਿਸੰਗ ਸਭਾ, ਰਣਜੀਤ ਅਖਾੜਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਅਤੇ ਹੋਰ ਧਾਰਮਿਕ ਜਥੇਬੰਦੀਆਂ ਵਲੋਂ ਵਿਸੇਸ਼ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਖਾਲਸਾ ਦੀਵਾਨ ਦੀਆਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਸਟਾਫ਼ ਵਲੋਂ ਵੀ ਸ਼ਿਰਕਤ ਕੀਤੀ ਗਈ।ਜਿਨ੍ਹਾਂ ਵਿੱਚ ਸੁਰਿੰਦਰ ਸਿੰਘ ਐਡਵੋਕੇਟ, ਚਮਕੌਰ ਮਾਨ, ਗੁਰਜੀਤ ਸਿੰਘ ਠੇਕੇਦਾਰ, ਸੁਰਜੀਤ ਸਿੰਘ, ਚਰਨਜੀਤ ਸਿੰਘ ਭੋਲਾ ਅਤੇ ਸਿੰਘ ਸਟਾਇਲ ਦਸਤਾਰ ਅਕੈਡਮੀ ਦੇ ਮੈਂਬਰ ਵੀ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …

Leave a Reply