ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਕਿਸ਼ਨਗੜ੍ਹ ਵਿਖੇ ਸਵ. ਹਰਦਿਆਲ ਸਿੰਘ ਦੇ ਪਰਿਵਾਰ ਵਲੋਂ ਨਵੇਂ ਸਾਲ `ਚ ਗੁਰੂ ਮਹਾਰਾਜ
ਦੀਆਂ ਬਖਸ਼ਿਸ਼ਾਂ ਹਾਸਲ ਕਰਨ ਲਈ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਭਾਈ ਅਮਨਦੀਪ ਸਿੰਘ, ਬੀਬੀ ਮਨਜੀਤ ਕੋਰ, ਬੀਬੀ ਨਰਿੰਦਰਜੀਤ ਕੋਰ ਅੰਮ੍ਰਿਤ ਵੇਲਾ (ਬੀਬੀਆਂ ਦਾ ਜੱਥਾ), ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਤੇਜਪਾਲ ਸਿੰਘ, ਭਾਈ ਗੁਰਵਿੰਦਰ ਸਿੰਘ ਦੇ ਕੀਰਤਨੀ ਜੱਥਿਆਂ ਨੇ ਕਥਾ ਕੀਰਤਨ ਦੀ ਹਾਜ਼ਰੀ ਭਰੀ।ਇਸ ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮੇਂ ਭਾਈ ਸਾਹਿਬ ਨੇ ਕਿਹਾ ਕਿ ਗੁਰੂ ਦੀ ਗੋਦ `ਚ ਜਪ-ਤਪ ਤੇ ਸਤਿਸੰਗ ਕਰਦਿਆਂ ਜੀਵਨ ਸਫਲ ਹੁੰਦਾ ਹੈ ਅਤੇ ਸੰਗਤਾਂ ਨੇ ਇਸ ਸਮਾਗਮ ਵਿੱਚ ਜੋ ਸਮਾਂ ਬਿਤਾਇਆ ਹੈ, ਉਹ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦਾ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media