ਸਮਰਾਲਾ, 5 ਜਨਵਰੀ (ਪੰਜਾਬ ਪੋਸਟ- ਕੰਗ) – ਹਲਕਾ ਸਮਰਾਲਾ ਅਧੀਨ ਪੈਂਦੇ ਪਿੰਡ ਕੋਟਲਾ ਸਮਸ਼ਪੁਰ ਵਿਖੇ ਦਵਿੰਦਰ ਸਿੰਘ ਕੰਗ ‘ਲਾਲੀ’ ਨਿਰਵਿਰੋਧ ਪਿੰਡ ਦੇ
ਸਰਪੰਚ ਚੁਣੇ ਗਏ।ਇਸ ਤੋਂ ਪਹਿਲਾਂ ਉਨ੍ਹਾਂ ਦੇ ਮਾਤਾ ਵੀ ਪਹਿਲਾਂ ਪਿੰਡ ਦੇ ਪੰਚ ਰਹਿ ਚੁੱਕੇ ਹਨ।ਸਰਪੰਚ ਦਵਿੰਦਰ ਕੰਗ ਨੇ ਕਿਹਾ ਕਿ ਉਨ੍ਹਾਂ ਮੁੱਢਲਾ ਕੰਮ ਪਿੰਡ ਦੇ ਰੁਕੇ ਵਿਕਾਸ ਕੰਮਾਂ ਨੂੰ ਧੜੇਬੰਦੀ ਤੋਂ ਉਪਰ ਉੱਠ ਕੇ ਪਹਿਲ ਦੇ ਅਧਾਰ `ਤੇ ਨੇਪਰੇ ਚਾੜਨਾ ਅਤੇ ਪਿੰਡ ਦਾ ਸਰਬਪੱਖੀ ਵਿਕਾਸ ਕਰਨਾ ਹੋਵੇਗਾ।ਇਸ ਤੋਂ ਇਲਾਵਾ ਪਿੰਡ ਦੇ ਗੰਦੇ ਪਾਣੀ ਦੇ ਨਿਕਾਸੀ ਦਾ ਸੁਚੱਜਾ ਪ੍ਰਬੰਧ, ਪਿੰਡ ਦੀ ਦਿੱਖ ਸੁੰਦਰ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਾਸਤੇ ਫੁੱਲਦਾਰ ਅਤੇ ਫਲਦਾਰ ਬੂਟੇ ਲਗਾਉਣਾ, ਪਿੰਡ ਦੇ ਝਗੜਿਆਂ ਨੂੰ ਪਿੰਡ ਵਿੱਚ ਹੀ ਨਿਬੇੜਣਾ, ਪਿੰਡ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ, ਹਰ ਇੱਕ ਨੂੰ ਪੜ੍ਹਨ ਦੀ ਆਦਤ ਪਾਉਣ ਹਿੱਤ ਪਿੰਡ ਵਿੱਚ ਲਾਇਬਰੇਰੀ ਸਥਾਪਿਤ ਕਰ ਕੇ ਅਧੂਰੇ ਪਏ ਪਾਰਕ ਦੇ ਕੰਮ ਨੂੰ ਪੂਰਾ ਕਰਨਾ ਮੁੱਢਲਾ ਫਰਜ਼ ਹੈ।ਸਰਪੰਚ ਦਵਿੰਦਰ ਸਿੰਘ ਕੰਗ ਨੇ ਸੁਮੱਚੀ ਗਰਾਮ ਪੰਚਾਇਤ ਵੱਲੋਂ ਨਵੀਂ ਪੰਚਾਇਤ ਬਣਾਉਣ ਲਈ ਦਿੱਤੇ ਸਹਿਯੋਗ ਦਾ ਸਾਰੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਦੱਸਣਯੋਗ ਹੈ ਕਿ ਜਸਵਿੰਦਰ ਕੌਰ, ਅਮਰਜੀਤ ਕੌਰ, ਸੁਖਜੀਤ ਕੌਰ, ਸੁਖਜਿੰਦਰ ਸਿੰਘ, ਜਗਜੀਤ ਸਿੰਘ ਕੰਗ, ਜਸਵੰਤ ਸਿੰਘ ਕੰਗ, ਗੁਰਜੰਟ ਸਿੰਘ ਪੰਚ ਚੁਣੇ ਗਏ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media