Wednesday, November 4, 2026

ਕਾਂਗਰਸ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ ਵਾਧੇ ਦੀ ਮਜੀਠੀਆ ਵਲੋਂ ਅਲੋਚਨਾ

ਮਜੀਠਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੀ PUNJ0601201908ਕਾਂਗਰਸ ਸਰਕਾਰ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ ਕੀਤੇ ਗਏ ਵਾਧੇ ਦੀ ਸਖਤ ਅਲੋਚਨਾ ਕੀਤੀ ਹੈ।ਮਜੀਠੀਆ ਅੱਜ ਪੰਚਾਇਤੀ ਚੋਣਾਂ ਦੌਰਾਨ ਅਕਾਲੀ ਦਲ ਦੇ ਜੇਤੂ ਪੰਚ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ ਨੇ, ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਰੋਜਾਨਾ ਨਵੇ ਟੈਕਸ ਲਾ ਕੇ ਲੋਕਾਂ ’ਤੇ ਵਾਧੂ ਆਰਥਿਕ ਬੋਝ ਪਾਉਦਿਆਂ ਕਚੂੰਮਬਰ ਕੱਢ ਰਹੀ ਹੈ।ਅਕਾਲੀ ਭਾਜਪਾ ਸਰਕਾਰ ਸਮੇਂ ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਇਕੋ ਛੱਤ ਹੇਠ ਕਈ ਸਹੂਲਤਾਂ ਦੇਣ ਦੇ ਮਕਸਦ ਨਾਲ 2000 ਕਰੋੜ ਦੀ ਲਾਗਤ ਨਾਲ 2000 ਤੋਂ ਵੱਧ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਸੀ।ਉਹਨਾਂ ਸੇਵਾ ਕੇਦਰਾਂ ’ਚ ਫੀਸਾਂ ਸੰਬੰਧੀ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ।
 

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply