Tuesday, July 28, 2026

ਗੁਰੂ ਗੋਬਿੰਦ ਸਿੰਘ ਦੇ ਆਗਮਨ ਪੁਰਬ ਅਤੇ ਲੜਕੇ ਦੀ ਅਮਰੀਕਾ `ਚ ਪੜਾਈ ਦਾ ਕੀਤਾ ਸ਼ੁਕਰਾਨਾ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ ਹਰਪ੍ਰੀਤ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਗੋਬਿੰਦ PUNJ0701201904ਸਿੰਘ ਦੇ ਆਗਮਨ ਦੀ ਖ਼ੁਸੀ ਅਤੇ ਆਪਣੇ ਲੜਕੇ ਦੀ ਅਮਰੀਕਾ ਵਿਖੇ ਪੜਾਈ ਦੇ ਸ਼ੁਕਰਾਨੇ ਵਜੋਂ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ `ਚ ਕਰਵਾਏ ਗਏ।ਉਪਰੰਤ ਮੈਂਬਰਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ।
 ਇਸ ਮੌਕੇ ਸਮੂਹ ਮੈਂਬਰਾਨਾਂ ਭਾਈ ਜੋਗਿੰਦਰ ਸਿੰਘ, ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ ਹੈਪੀ,ਦਿਲਜੀਤ ਸਿੰਘ,ਚਰਨਜੀਤ ਸਿੰਘ, ਗੁਰਿੰਦਰਜੀਤ ਸਿੰਘ ਸਾਹਨੀ, ਅਵਤਾਰ ਸਿੰਘ, ਹਰਬਿੰਦਰ ਸਿੰਘ ਭੋਲਾ, ਜੋਗਿੰਦਰ ਸਿੰਘ ਮੱਕੜ, ਪ੍ਰਤਾਪ ਸਿੰਘ, ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਆਦਿ ਹਾਜਰ ਸਨ।ਸੁਸਾੲਟਿੀ ਵਲੋਂ ਗ੍ਰਹਿ ਨਿਵਾਸੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply