Sunday, March 15, 2026

ਜ਼ਿਲਾ੍ ਚੋਣ ਅਫ਼ਸਰ ਵਲੋਂ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਤੇ ਸੁਪਰਵਾਈਜਰਾਂ ਨਾਲ ਵਿਸ਼ੇਸ ਮੀਟਿੰਗ

19 ਜਨਵਰੀ 2019 ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ

PUNJ0701201914 ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਮੂਹ ਸੁਪਰਵਾਈਜ਼ਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ।ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਦੀਪਕ ਭਾਟੀਆ ਐਸ.ਡੀ.ਐਮ ਬਾਬਾ ਬਕਾਲਾ, ਰਜ਼ਤ ਓਬਰਾਏ ਐਸ.ਡੀ.ਐਮ ਅਜਨਾਲਾ, ਮੁਕੇਸ਼ ਕੁਮਾਰ ਜਿਲ੍ਹਾ ਮਾਲ ਅਫ਼ਸਰ, ਗੁਰਪ੍ਰੀਤ ਸਿੰਘ ਗਿੱਲ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਰਾਕੇਸ਼ ਥਾਪਰ ਤਹਿਸੀਲਦਾਰ ਚੋਣਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ ।PUNJ0701201915
    ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ 18 ਸਾਲ ਤੋ ਵੱਧ ਦੀ ਉਮਰ ਦਾ ਕੋਈ ਵੀ ਵੋਟਰ ਵੋਟ ਬਣਾਉਨ ਤੋ ਵਾਂਝਾ ਨਾ ਰਹੇ ਅਤੇ ਵੋਟਰ ਸੂਚੀਆਂ ਵਿਚ ਰਹਿੰਦੀਆਂ ਖਾਮੀਆਂ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਵੇ ਅਤੇ ਇਸ ਦੀ ਰਿਪੋਰਟ ਤੁਰੰਤ ਜ਼ਿਲਾ ਚੋਣ ਦਫ਼ਤਰ ਨੂੰ ਭੇਜੀ ਜਾਵੇ।ਉਹਨਾਂ ਕਿਹਾ ਕਿ ਖਾਸ ਤੌਰ ਤੇ ਦਿਵਆਂਗ ਵੋਟਰਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਕਿ ਇਨਾਂ ਨੂੰ ਅਗਾਮੀ ਲੋਕ ਸਭਾ ਦੌਰਾਨ ਉਨਾਂ ਦੀ ਕੈਟਾਗਿਰੀ ਅਨੁਸਾਰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈ ਜਾ ਸਕਣ।ਜ਼ਿਲਾ੍ਹ ਚੋਣਕਾਰ ਅਫਸਰ ਨੇ ਕਿਹਾ ਕਿ ਮਰ ਚੁੱਕੇ ਵੋਟਰ  ਅਤੇ ਪੱਕੇ ਤੌਰ ਤੇ ਸਿਫਟ ਹੋ ਚੁੱਕੇ ਵੋਟਰਾਂ ਦੇ ਨਾਮ ਸੂਚੀ ਵਿਚੋ ਕੱਟੇ ਜਾਣ।ਉਹਨਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 19 ਜਨਵਰੀ 2019 ਨੂੰ ਕੀਤੀ ਜਾਵੇਗੀ ।   
    ਸੰਘਾ ਨੇ ਕਿਹਾ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਆਪਣੇ ਅਧੀਨ ਕੰਮ ਕਰ ਰਹੇ ਸੁਪਰਵਾਈਜਰ ਅਤੇ ਬੀ.ਐਲ.ਓ ਰਾਹੀਂ ਬੂਥ ਵਾਈਜ਼ ਐਨ.ਆਰ.ਆਈ ਦੀ ਸ਼ਨਾਖਤ ਕਰਕੇ ਸੂਚੀ ਤਿਆਰ ਕਰਨ ਅਤੇ ਇਸ ਸੂਚੀ ਅਨੁਸਾਰ ਫਾਰਮ ਨੰਬਰ-6ਏ ਪੂਰੇ ਕਰਵਾਏ ਜਾਣ ਤਾਂ ਜੋ ਵੱਧ ਤੋਂ ਵੱਧ ਐਨ.ਆਰ.ਆਈ.ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾ ਸਕਣ।ਜੇਕਰ ਕਿਸੇ ਐਨ.ਆਰ.ਆਈ ਦੀ ਵੋਟ ਜਨਰਲ ਵੋਟ ਵਜੋਂ ਫੋਟੋ ਵੋਟਰ ਸੂਚੀ ਦਰਜ਼ ਹੈ ਤਾਂ ਉਸ ਨੂੰ ਕੱਟ ਕੇ ਫਾਰਮ ਨੰਬਰ 6ਏ ਪੂਰਾ ਕਰਵਾ ਕੇ ਐਨ.ਆਰ.ਆਈ ਵੋਟਰ ਵਜੋਂ ਸ਼ਾਮਲ ਕੀਤੀ ਜਾਵੇ।ਉਨਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਬੀ.ਐਲ.ਓ ਰਾਹੀਂ ਘਰ-ਘਰ ਜਾ ਕੇ ਕੀਤੇ ਗਏ ਸਰਵੇ ਤੋਂ ਤਿਆਰ ਰਿਪੋਰਟ ਅਨੁਸਾਰ ਵੋਟਰ ਸੂਚੀ ਵਿਚ ਧੁੰਦਲੀਆਂ ਫੋਟੋਆਂ ਦੀ ਬਦਲੀ ਕਰਨ ਅਤੇ ਜੇਕਰ ਵੇਰਵੇ ਗਲਤ ਹਨ ਤਾਂ ਉਸਦੀ ਤੁਰੰਤ ਦਰੁੱਸਤੀ ਕਰਨ।
        ਉਹਨਾਂ ਮੀਟਿੰਗ ਵਿਚ ਹਾਜ਼ਰ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਜਾ ਕੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਕਿ ਉਹਨਾਂ ਦੀ ਬਿਲਡਿੰਗ ਦੀ ਹਾਲਤ ਕਿਸ ਤਰਾ੍ਹ ਦੀ ਹੈ ਤਾਂ ਜੋ ਸਮੇ ਰਹਿੰਦੇ ਉਹਨਾਂ ਨੂੰ ਠੀਕ ਕੀਤਾ ਜਾ ਸਕੇ।
 

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply