ਬਠਿੰਡਾ, 8 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਦੀ 12 ਵੀਂ ਜਮਾਤ ਦੀ ਵਿਦਿਆਰਥਣ
ਰਜਨੀ ਕੌਰ ਨੇ ਅੰਮ੍ਰਿਤਸਰ ਵਿਖੇ ਦੂਜੀ ਓਪਨ ਇੰਟਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 2018 ’ਚ ਪਹਿਲਾ ਸਥਾਨ ਹਾਸਲ ਕਰਕੇ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮੈਡਮ ਸੁਨੀਤਾ ਰਾਣੀ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ’ਚ 7 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ, ਜਿਸ ’ਚ ਹੋਣਹਾਰ ਵਿਦਿਆਰਥਣ ਰਜਨੀ ਨੇ ਪਹਿਲਾ ਸਥਾਨ ਹਾਸਲ ਕਰ ਗੋਲਡ ਮੈਡਲ ਪ੍ਰਾਪਤ ਕੀਤਾ।ਕੋਚ ਸੰਜੀਵ ਕੁਮਾਰ, ਲੈਕਚਰਾਰ ਰਾਜੇਸ਼ ਗੋਇਲ, ਪਰਮਜੀਤ ਕੌਰ ਪੀ ਟੀ ਆਈ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਜੇਤੂ ਖਿਡਾਰਣ ਨੂੰ ਸਕੂਲ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇਸੇ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ 64 ਵੀਆਂ ਨੈਸ਼ਨਲ ਸਕੂਲ ਖੇਡਾਂ ਜੋ ਕਿ ਤੇਲੰਗਨਾ ਵਿਖੇ ਹੋਈਆਂ ’ਚ ਦੇਸ਼ ਭਰ ’ਚੋਂ ਤੀਜਾ ਸਥਾਨ ਹਾਸਲ ਕਰਕੇ ਜਿਲ੍ਹੇ ਅਤੇ ਸਕੂਲ ਸਮੇਤ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਦੋਨਾਂ ਵਿਦਿਆਰਥਣਾ ਨੂੰ 26 ਜਨਵਰੀ ਜਿਲ੍ਹਾ ਪੱਧਰੀ ਸਮਾਗਮ ਮੌਕੇ ਸਨਮਾਨਿਤ ਕੀਤਾ ਜਾਵੇਗਾ।ਜੇਤੂ ਖਿਡਾਰਣਾ ਨੂੰ ਸਮੂਹ ਸਟਾਫ ਨੇ ਵਧਾਈ ਦਿੰਦਿਆਂ ਭਵਿੱਖ ’ਚ ਵੀ ਇਸੇ ਤਰ੍ਹਾਂ ਬੁਲੰਦੀਆਂ ਨੂੰ ਛੋਹਣ ਦੀ ਕਾਮਨਾ ਕੀਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media