ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੱਜ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਡੀ.ਏ.ਵੀ ਕਾਲਜ ਹਾਥੀ ਗੇਟ ਵਿਖੇ ਐਨ.ਐਸ.ਐਸ ਦੇ ਵਿਦਿਆਰਥੀਆਂ ਨੂੰ ਸਵੀਪ ਮੁਹਿੰਮ ਤਹਿਤ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਅਤੇ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਵੱਛਤਾ, ਟੈਲੈਂਟ ਹੰਟ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਵੋਟ ਬਣਾਉਣ ਲਈ ਜਾਗਰੂਕ ਕਰਨ।
ਸੰਘਾ ਨੇ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਿਦਿਆਰਥੀਆਂ ਵੱਲੋਂ 8 ਜਨਵਰੀ ਤੋਂ 14 ਜਨਵਰੀ ਤੱਕ ਲੱਗਣ ਵਾਲੇ ਐਨ.ਐਸ.ਐਸ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਅਤੇ ਸਾਨੂੰ ਵੀ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ ਲਈ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਇਸ ਦਾ ਇਸਤੇਮਾਲ ਵੀ ਕਰਨਾ ਚਾਹੀਦਾ ਹੈ।ਸੰਘਾ ਵੱਲੋਂ ਵਿਦਿਆਰਥੀਆਂ ਵੱਲੋਂ ਦਿੱਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪ੍ਰੰਤੂ ਪੇਂਡੂ ਖੇਤਰ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਨਹੀਂ ਮਿਲਦੀ ਇਸ ਲਈ ਐਨ.ਐਸ.ਐਸ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਜਿਥੇ ਲੋਕਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਉਥੇ ਸਰਕਾਰੀ ਸਕੀਮਾਂ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਆਉਣ ਵਾਲੇ ਕੱਲ ਦਾ ਭਵਿੱਖ ਹੋ ਅਤੇ ਤੁਹਾਨੂੰ ਚਾਹੀਦਾ ਹੈ ਕਿ ਟੈ੍ਰਫਿਕ ਨਿਯਮਾਂ, ਨੈਤਿਕ ਮੁੱਲਾਂ ਦੀ ਕਦਰ ਕਰੀਏ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਚੀਨੀ ਡੋਰ ਦਾ ਇਸਤੇਮਾਲ ਬਿਲਕੁੱਲ ਨਾ ਕਰਨ, ਕਿਉਂਕਿ ਇਸ ਨਾਲ ਕਈ ਤਰ੍ਹਾਂ ਦੀਆਂ ਮਾੜੀਆਂ ਘਟਨਾਵਾਂ ਵਾਪਰ ਰਹੀਆਂ ਹਨ।ਸੰਘਾ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਵੀ ਚੀਨੀ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਡੀ.ਏ.ਵੀ ਕਾਲਜ ਦੇ ਪਿ੍ਰੰਸੀਪਲ ਰਾਜੇਸ਼ ਕੁਮਾਰ, ਐਨ:ਐਸ:ਐਸ ਇੰਚਾਰਜ ਡਾ: ਰਿਤੂ ਅਰੋੜਾ, ਪ੍ਰੋਗਰਾਮ ਅਫਸਰ ਲਵਲੀਨ ਕੌਰ, ਪ੍ਰੋ: ਵਿਕਾਸ, ਗੌਰਵ ਸ਼ਰਮਾ, ਦੀਪਕ ਮੋਹਨ ਚੋਣ ਕਾਨੂੰਗੋ ਤੋਂ ਇਲਾਵਾ ਵੱਡੀ ਗਿਣਤੀ `ਚ ਵਿਦਿਆਰਥੀ ਹਾਜਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …