ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਰਾਹੁਲ ਰਾਏ ਨੇ
`ਰੋਲਰ ਸਕੇਟਿੰਗ ਫੈਡਰੇਸ਼ਨ ਆਫ਼ ਇੰਡੀਆ` ਵੱਲੋਂ 18 ਦਸੰਬਰ ਤੋਂ 23 ਦਸੰਬਰ 2018 ਤੱਕ ਵਿਸ਼ਾਖਾਪਟਨਮ ਵਿਖੇ ਕਰਵਾਈ ਗਈ `ਓਪਨ ਨੈਸ਼ਨਲ ਸਕੇਟਿੰਗ ਚੈਂਪੀਅਨਸਿ਼ਪ` ਸੀ, ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਕਰ ਵਿਖਾਈ। ਉਸ ਨੇ ਇਸ ਮੁਕਾਬਲੇ ਵਿੱਚ ਪਹਿਲਾ ਇਨਾਮ ਹਾਸਲ ਕੀਤਾ ਅਤੇ 17 ਸਾਲ ਦੇ ਉਮਰ ਵਰਗ ਵਿੱਚ ਸੋਨੇ ਅਤੇ ਚਾਂਦੀ ਦਾ ਤਮਗਾ ਜਿੱਤਿਆ।ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀ ਨੂੰ ਉਸ ਦੀ ਸ਼ਲਾਘਾਯੋਗ ਪ੍ਰਾਪਤੀ ਤੇ ਉਸ ਨੂੰ ਵਧਾਈ ਦਿੱਤੀ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਵਧੀਆ ਭਵਿੱਖ ਲਈ ਉਸ ਨੂੰ ਆਸ਼ੀਰਵਾਦ ਦਿੱਤਾ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media