ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 22 ਜਨਵਰੀ 2019 ਤੀਕ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ ਅਤੇ ਇਸ ਤੋਂ ਇਲਾਵਾ ਪਾਸਪੋਰਟ ਸਾਈਜ ਦੀਆਂ ਫੋਟੋਆਂ ਵੀ ਨਾਲ ਲਗਾਉਣੀਆਂ ਜ਼ਰੂਰੀ ਹਨ।ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੀਕ ਹੋਣੀ ਜ਼ਰੂਰੀ ਹੈ।ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲੱਗਣ ਵਿਚ ਕੋਈ ਮੁਸ਼ਕਿਲ ਨਾ ਹੋਵੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media