ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇੇ ਕੇਬਲ ਨੈਟਵਰਕ ਵੱਲੋਂ ਨੀਟਾ ਸਿੰਘ ਦੇ ਉਦਮ ਸਦਕਾ ਅਤੇ ਜਿਲਾ ਪ੍ਰਸਾਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਚਾਇਨਾ ਡੋਰ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਚਾਇਨਾ ਡੋਰ ਵੇਚਣ ਅਤੇ ਖ੍ਰੀਦਣ ਵਾਲਿਆਂ ਨੂੰ ਇੱਕ ਲੱਖ ਜੁਰਮਾਨਾ ਅਤੇ 5 ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ।ਉਹਨਾਂ ਨੇ ਦੱਸਿਆ ਕਿ ਇਸੇ ਸਕੂਲ ਦੇ ਪੰਜਵੀ-ਬੀ ਜਮਾਤ ਦੇ ਵਿਦਿਆਰਥੀ ਸੁਖਜਿੰਦਰ ਸਿੰਘ ਨਾਲ ਵਾਪਰੇ ਦਰਦਨਾਇਕ ਹਾਦਸੇ ਵਿੱਚ ਉਸ ਦੀਆਂ ਦੋਵੇਂ ਬਾਹਵਾਂ ਕੱਟੀਆਂ ਗਈਆਂ ਸਨ।ਵਿਦਿਆਰਥੀਆਂ ਨੂੰ ਲੋਹੜੀ ਦਾ ਤਿਉਹਾਰ ਚਾਅ ਅਤੇ ਸ਼ਗਨਾਂ ਨਾਲ ਮਣਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਹੁੰ ਵੀ ਚੁਕਾਈ ਗਈ।ਸਕੂਲ ਅਧਿਆਪਕਾਵਾਂ ਸ਼੍ਰੀਮਤੀ ਪਵਨਦੀਪ ਕੌਰ ਅਤੇ ਸ਼੍ਰੀਮਤੀ ਸਤਿੰਦਰ ਕੌਰ ਮਾਖਣੀ ਨੇ ਵੀ ਆਪਣੇ ਨਾਲ ਵਾਪਰੇ ਹਾਦਸਿਆਂ ਬਾਰੇ ਦੱਸਿਆ।ਸਕੂਲ ਦੇ ਆਡੀਟੋਰੀਅਮ ਵਿੱਚ ਚਾਇਨਾ ਡੋਰ ਨਾਲ ਵਾਪਰੇ ਹਾਦਸਿਆਂ ਬਾਰੇ ਵਿਦਿਆਰਥੀਆਂ ਨੂੰ ਇਕ ਟੈਲੀ ਫਿਲਮ ਵੀ ਦਿਖਾਈ ਗਈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media