Sunday, July 26, 2026

ਸਵਾਈਨ ਫਲੂ ਤੇ ਸਰਦੀ ਦੀਆਂ ਬਿਮਾਰੀਆਂ ਬਾਰੇ ਸਕੂਲੀ ਵਿਦਿਆਰਥੀਆਂ ਕੀਤਾ ਜਾਗਰੂਕ

PPN0901201909ਸੰਦੌੜ, 9 ਜਨਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਹਤ ਵਿਭਾਗ ਦੀਆਂ ਹਦਾਇਤਾਂ `ਤੇ ਸਿਵਲ ਸਰਜਨ ਸੰਗਰੂਰ ਡਾ. ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸਾਂ ਅਤੇ ਜਿਲ੍ਹਾ ਐਪੀਡਾਇਮੈਲੋਜਿਸਟ ਡਾ. ਉਪਾਸਨਾ ਬਿੰਦਰਾ ਤੇ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਹਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਿੱਠੇਵਾਲ ਅਤੇ ਪੰਜਗਰਾਈਆਂ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਸਵਾਈਨ ਫਲੂ, ਡੇਂਗੂ, ਚਿਕਨਗੁਨੀਆਂ ਅਤੇ ਸਰੀਰਕ ਸਫਾਈ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।
ਬੀ.ਈ.ਈ ਜਸਪਾਲ ਸਿੰਘ, ਸਿਹਤ ਇੰਸਪੈਕਟਰ ਨਿਰਭੈ ਸਿੰਘ, ਗੁਰਮੀਤ ਸਿੰਘ ਅਤੇ ਐਮ.ਪੀ.ਐਚ.ਡਬਲਯੂ ਰਾਜੇਸ਼ ਕੁਮਾਰ ਰਿਖੀ ਨੇ ਕਿਹਾ ਕਿ ਤੰਦਰੁਸਤ ਸਰੀਰ ਜਿੱਥੇ ਚੰਗੀ ਖੁਰਾਕ ਜਰੂਰੀ ਹੈ।ਉਥੇ ਮੌਸਮੀ ਬਿਮਾਰੀਆਂ ਤੋਂ ਬਚਾਅ ਅਤੇ ਸਾਵਧਾਨੀਆਂ ਬਹੁਤ ਜਰੂਰੀ ਹਨ।ਉਹਨਾਂ ਦੱਸਿਆ ਕਿ ਸਵਾਈਨ ਫਲੂ ਵਿੱਚ ਬੁਖਾਰ, ਸਿਰ ਦਰਦ, ਨਜ਼ਲਾ ਅੱਖਾਂ ਵਿੱਚ ਦਰਦ ਆਦਿ ਲੱਛਣ ਹੋ ਸਕਦੇ ਹਨ ਅਜਿਹੇ ਵਿੱਚ ਤੁਰੰਤ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਦੂਸਰਿਆਂ ਤੋਂ ਦੂਰੀ ਬਣਾ ਕੇ ਰੱਖਣਾ, ਹੱਥ ਨਾ ਮਿਲਾਉਣਾ, ਖਾਂਸੀ ਤੇ ਛਿੱਕਣ ਮੌਕੇ ਰੁਮਾਲ ਦੀ ਵਰਤੋਂ ਕਰਨਾਂ ਆਦਿ ਸਾਵਧਾਨੀਆਂ ਦਾ ਰੱਖਣਾ ਵੀ ਜਰੂਰੀ ਹੈ।ਇਸ ਮੌਕੇ ਉਹਨਾਂ ਨੇ ਸਵਾਈਨ ਫਲੂ ਦੇ ਸਾਰੇ ਲੱਛਣਾਂ ਅਤੇ ਸਾਵਧਾਨੀਆਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਇਸ ਮੌਕੇ ਐਸ.ਆਈ ਗੁਲਜ਼ਾਰ ਖਾਨ, ਦਲੀਪ ਸਿੰਘ, ਅਸ਼ੋਕ ਕੁਮਾਰ, ਬੁੱਗਰ ਸਿੰਘ ਸਮੇਤ ਸਾਰਾ ਸਟਾਫ ਤੇ ਬੱਚੇ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply