ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਿਹਤ ਵਿਭਾਗ ਵੱਲੋਂ ਸਵਾਇਨ ਫਲੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਇਸਦੇ ਇਲਾਜ ਲਈ ਸਾਰੇ ਬਲਾਕਾਂ ਦੇ ਸਰਕਾਰੀ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਜਾ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰਦੀਪ ਸਿੰਘ ਘਈ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਵਾਇਨ ਫਲੂ ਦੀ ਬਿਮਾਰੀ ਤੋਂ ਬਚਣ ਲਈ ਸਾਵਧਾਨੀ ਵਰਤਣ। ਡਾ. ਘਈ ਨੇ ਦੱਸਿਆ ਕਿ ਸਵਾਇਨ ਫਲੂ ਬਿਮਾਰੀ ਇੰਫਲੂਐਂਜਾਂ ਵਾਇਰਸ (ਐਚ1-ਐਨ1) ਨਾਲ ਹੁੰਦੀ ਹੈ। ਇਹ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ, ਛਿੱਕਾਂ, ਵਗਦੇ ਨੱਕ, ਹੱਥ ਮਿਲਾਉਣ, ਕਿਸੇ ਨੂੰ ਸਪਰਸ਼ ਕਰਨ ਨਾਲ, ਖੁਲ੍ਹੇ ਵਿੱਚ ਥੁੱਕਣ ਨਾਲ ਫੈਲਦੀ ਹੈ।ਇਹ ਬਜੁਰਗਾਂ, ਕਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਘਾਤਕ ਸਿੱਧ ਹੁੰਦੀ ਹੈ, ਕਿਉਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ, ਇਸ ਲਈ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ।ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 5-7 ਦਿਨਾਂ ਵਿੱਚ ਆਪਣੇ ਆਪ ਠੀਕ ਹੋ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਦੱਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਦਾ ਇਲਾਜ ਮੁਫ਼ਤ ਹੁੰਦਾ ਹੈ।
ਡਾ: ਮਦਨ ਮੋਹਨ ਐਪੀਡੀਮੋਲੋਜਿਸਟ ਨੇ ਆਮ ਲੋਕਾਂ ਨੂੰ ਕਿਹਾ ਕਿ ਉਹ ਭੀੜ ਵਾਲੀਆਂ ਥਾਵਾਂ ’ਤੇ ਨਾ ਜਾਣ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ।ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ।
ਡਾ: ਮਦਨ ਮੋਹਨ ਨੇ ਦੱਸਿਆ ਕਿ ਜਿਲ੍ਹਾ ਹਸਪਤਾਲ, ਐਸ.ਡੀ.ਐਚ ਅਜਨਾਲਾ ਅਤੇ ਸਾਰੇ ਬਲਾਕਾਂ ਵਿਖੇ ਸਵਾਇਨ ਫਲੂ ਤੋਂ ਬਚਣ ਲਈ ਆਈਸੋਲੇਸ਼ਨ ਵਾਰਡ ਸਥਾਪਤ ਕੀਤੇ ਗਏ ਹਨ ਅਤੇ ਸਵਾਇਨ ਫਲੂ ਨਾਲ ਨਜਿੱਠਣ ਲਈ ਦਵਾਈ ਅਤੇ ਕਿੱਟਾਂ ਲੋੜੀਂਦੀ ਮਾਤਰਾਂ ਵਿੱਚ ਮੌਜੂਦ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media