Thursday, March 19, 2026

ਮਹਾਰਾਸ਼ਟਰ ਦੇ ਚੈਅਰਮੈਨ ਤੇ ਵਿਧਾਇਕ ਪ੍ਰਸ਼ਾਂਤ ਠਾਕੁਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨ

PUNJ1001201913ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰ ਦੇ ਸੀਨੀਅਰ ਭਾਜਪਾ ਆਗੂ, ਵਿਧਾਇਕ ਅਤੇ ਮਹਾਰਾਸ਼ਟਰ ਸ਼ਹਿਰੀ ਅਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ (ਸੀ.ਆਈ.ਡੀ.ਸੀ.ਓ) ਦੇ ਚੇਅਰਮੈਨ ਪ੍ਰਸ਼ਾਂਤ ਠਾਕੁਰ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਿਰੋਪਾਓ ਬਖਸ਼ਿਸ਼ ਕੀਤਾ ਗਿਆ।ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਉਹਨਾਂ ਦੀ ਗੁਰੂ ਘਰ ਵਿਖੇ ਸ਼ੁਕਰਾਨੇ ਵਜੋਂ ਧਾਰਮਿਕ ਫੇਰੀ ਹੈ, ਕਿੳਂੁਕਿ ਉਹ ਮਹਾਰਾਸ਼ਟਰ ਸ਼ਹਿਰੀ ਅਤੇ ਇੰਡਸਟਰੀਅਲ ਡਿਵੈਲਪਮੈਟ ਕਾਰਪੋਰੇਸ਼ਨ ਦੇ ਚੇਅਰਮੈਨ ਬਨਣ ’ਤੇ ਇਸ ਪਵਿਤਰ ਧਰਤੀ ’ਤੇ ਨਤਮਸਤਕ ਹੋਣ ਦੀ ਗੁਰੂ ਸਾਹਿਬ ਅਗੇ ਅਰਦਾਸ ਕੀਤੀ ਸੀ।ਉਨਾਂ ਮਹਾਰਾਸ਼ਟਰ ਅਤੇ ਪੰਜਾਬ ਦੀ ਡੂੰਘੀ ਸਾਂਝ ਦੀ ਗੱਲ ਕਰਦਿਆਂ ਕਿਹਾ ਭਗਤ ਨਾਮਦੇਵ ਜੀ ਦੀ ਕਰਮ ਭੂਮੀ ਮਹਾਰਾਸ਼ਟਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੋਤੀ ਜੋਤ ਸਮਾਏ।
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦੱਸਿਆ ਕਿ ਪ੍ਰਸ਼ਾਂਤ ਠਾਕੁਰ ਮਹਾਰਾਸ਼ਟਰ ਵਿੱਚ ਸਿੱਖ ਭਾਈਚਾਰੇ ਨੂੰ ਦਰਪੇਸ਼ ਹਰ ਮਾਮਲੇ ਨੂੰ ਸੁਲਝਾਉਣ ਅਤੇ ਮਦਦ ਲਈ ਹਮੇਸ਼ਾਂ ਅਗੇ ਆਏ ਹਨ।ਸੂਚਨਾ ਕੇਂਦਰ ਵਿਖੇ ਸ੍ਰੋਮਣੀ ਕਮੇਟੀ ਵਲੋਂ ਪ੍ਰਸ਼ਾਤ ਠਾਕੁਰ ਨੂੰ ਦਮਦਮੀ ਟਕਸਾਲ ਮੁੱਖੀ, ਸ਼੍ਰੋਮਣੀ ਕਮੇਟੀ ਮੈਬਰ ਅਜਾਇਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਆਦਿ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਪਹੁੰਚੇ ਪ੍ਰਸ਼ਾਤ ਠਾਕੁਰ ਦਾ ਦਮਦਮੀ ਟਕਸਾਲ ਮੁੱਖੀ ਅਤੇ ਜਥੇ ਵਲੋਂ ਭਰਪੂਰ ਸਵਾਗਤ ਕੀਤਾ ਗਿਆ। 

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply