ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਵੇਰ ਦੇ ਨਿਤਨੇਮ ਮਗਰੋਂ ਅਰਦਾਸ ਬੇਨਤੀ ਕੀਤੀ ਗਈ।ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਿ 10 ਜਨਵਰੀ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਵਿਖੇ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸਿੱਖ ਜਗਤ ਨੂੰ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਸੀ।ਅੱਜ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਮੂਹ ਗੁਰੂ ਘਰਾਂ ਵਿਚ ਅਰਦਾਸ ਹੋਈ, ਉਥੇ ਹੀ ਹੋਰ ਸਥਾਨਕ ਗੁਰਦੁਆਰਿਆਂ ਵਿਚ ਵੀ ਸੰਗਤ ਅਰਦਾਸ ਲਈ ਜੁੜੀ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, ਜਿਸ ਵਿਚ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਰਦਾਸ ਕੀਤੀ।ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ ਤੇ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਸਮੇਤ ਵੱਡੀ ਗਿਣਤੀ `ਚ ਸਟਾਫ ਮੈਂਬਰ ਤੇ ਸੰਗਤ ਹਾਜ਼ਰ ਸੀ।ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸਮੇਤ ਨੇੜਲੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਸੰਗਤਾਂ ਵਲੋਂ ਅਰਦਾਸ ਕੀਤੀ ਗਈ।
Check Also
ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …