Monday, September 21, 2026

ਸਰਕਾਰੀ ਸੈਕੰਡਰੀ ਸਕੂਲ ਭੁੱਲਰ ਵਿਖੇ ਮਨਾਈ ਲੋਹੜੀ

ਬਟਾਲਾ, 11 ਜਨਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ, ਪੰਜਾਬੀ ਤੇ ਪੰਜਾਬੀ ਸੱਭਿਆਚਾਰ ਦੀ ਪਹਿਚਾਣ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ PUNJ1101201905ਸੈਕੰਡਰੀ ਸਕੂਲ ਭੁੱਲਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਅਤੇ ਵਲੋਂ ਭੁੱਗੇ ਦੀ ਰਸਮ ਬਾਰੇ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਹਰ ਪੰਜਾਬੀ ਖਾਸਕਰ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਪੰਜਾਬੀ ਵਿਰਾਸਤ, ਰਵਾਇਤਾਂ ਤੇ ਸੱਭਿਆਚਾਰ ਦੀ ਸੰਭਾਲ ਕਰਨ।ਇਸ ਸਮੇਂ ਭੁੱਗਾ ਬਾਲਿਆ ਗਿਆ ਅਤੇ ਸਕੂਲ ਦੇ ਵਿਦਿਆਰਥੀਆਂ ਵਲੋ ਲੋਹੜੀ ਦੇ ਗੀਤ ਗਾਏ ਗਏ।
ਇਸ ਮੌਕੇ ਸਮੂਹ ਸਟਾਫ ਮੈਬਰਾਂ ਵਿਚ ਗੁਰਮੀਤ ਸਿੰਘ, ਹਰਜਿੰਦਰ ਸਿੰਘ, ਪਿਆਰਾ ਲਾਲ, ਦਵਿੰਦਰ ਸਿੰਘ , ਨਰਿੰਦਰ ਸਿੰਘ, ਹਰਪ੍ਰੀਤ ਸਿਘ, ਰਾਜਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਤਿੰਦਰਬੀਰ ਸਿੰਘ,  ਅਰੁਣ ਕੁਮਾਰ, ਹਰਦੀਪ  ਸਿੰਘ ਦਲਜੀਤ ਸਿੰਘ, ਕੰਵਲਪ੍ਰੀਤ ਕੌਰ, ਰਮਿੰਦਰ ਕੌਰ, ਮਨਇੰਦਰ ਕੌਰ, ਪਰਵਿੰਦਰ ਕੌਰ, ਰੇਖਾ ਸਲਹੋਤਰਾ, ਪੂਜਾ ਭਾਰਤੀ, ਮਨਿੰਦਰ ਕੌਰ, ਰਮਲ ਬਾਜਵਾ ਆਦਿ ਸਟਾਫ ਮੈਂਬਰ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply