Thursday, February 26, 2026

ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਹਜੂਰਾ ਕਪੂਰਾ ਕਲੋਨੀ ਵਿੱਚ ਨਗਰ ਕੀਰਤਨ ਸਜਾਇਆ

PUNJ1101201909 ਬਠਿਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿਘ ਕੈਂਥ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਲੋਨੀ ਬਠਿਡਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇਕੀਤੀ।ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪੂਰੇ ਰਸਤੇ ਵਿੱਚ ਮੁਹੱਲਾ ਨਿਵਾਸਿਆਂ ਵੱਲੋਂ ਥਾਂ-ਥਾਂ ਤੇ ਨਗਰ ਕੀਰਤਨ ਦਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।ਚਾਹ, ਬਰੈਡ, ਪਕੌੜੇ, ਫਲਾਂ ਆਦਿ ਦੇ ਲਗਰ ਲਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ।ਨਗਰ ਕੀਰਤਨ ਦੌਰਾਨ ਕੀਰਤਨੀਆਂ ਤੇ ਬੀਬੀਆਂ ਦੇ ਜਥਿਆਂ  ਨੇ ਸ਼ਬਦ ਗਾਇਨ ਕੀਤਾ। ਸਕੂਲ ਦੀ ਡਰੈਸ ਵਿੱਚ ਬੱਚਿਆਂ ਨੇ ਨਗਰ ਕੀਰਤਨ ਦੀ ਸ਼ਾਨ ਵਧਾਈ।ਬਾਬਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਗਤਕਾ ਪਾਰਟੀ ਨੇ ਜੌਹਰ ਦਿਖਾਏ।ਸਾਰੇ ਰਸਤਿਆਂ ਨੂੰ ਬੀਬੀਆਂਨੇ ਸਫਾਈ ਸੇਵਾ ਕਰਕੇ ਚਮਕਾਇਆ ਹੋਇਆ ਸੀ।ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਜੀਵੀ ਨਗਰ, ਹਜੂਰਾ ਕਪੂਰਾ ਕਲੌਨੀ ਤੇ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply