Thursday, February 26, 2026

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਆਊਟਰੀਚ ਬਿਊਰੋ ਵੱਲੋਂ ਸਵੱਛ ਭਾਰਤ ਜਾਗਰੂਕਤਾ ਕੈਂਪ

ਸਾਫ਼-ਸਫ਼ਾਈ ਤੰਦਰੁਸਤ ਸਮਾਜ ਦਾ ਆਧਾਰ – ਮੇਅਰ

PUNJ1101201912ਬਠਿੰਡਾ, 11 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫ਼ੀਲਡ ਆਊਟਰੀਚ ਬਿਊਰੋ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਿਊਂਸੀਪਲ ਕਾਰਪੋਰੇਸ਼ਨ ਬਠਿੰਡਾ ਦੇ ਸਹਿਯੋਗ ਨਾਲ ਬਲਰਾਜ ਨਗਰ ਵਿੱਚ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਵਿਸ਼ੇ ’ਤੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਸਮਾਗਮ ਦੌਰਾਨ ਵਾਰਡ-34 ਦੇ ਕੌਂਸਲਰ ਰੌਸ਼ਨ ਗਿਆਨਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਮੁੱਖ ਮਹਿਮਾਨ ਬਲਵੰਤ ਰਾਏ ਨਾਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਫ਼-ਸਫ਼ਾਈ ਤੰਦਰੁਸਤ ਸਮਾਜ ਦਾ ਆਧਾਰ ਹੈ। ਇਸ ਲਈ ਸਾਨੂੰ ਖ਼ੁਦ ਨੂੰ, ਆਪਣੇ ਆਲੇ-ਦੁਆਲੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ।ਉਨ੍ਹਾਂ ਸਵੱਛ ਭਾਰਤ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਸਭ ਲੋਕਾਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਰਹਿੰਦ-ਖੂੰਹਦ ਦੀ ਮੁੜ ਵਰਤੋਂ ਕਰਨ, ਇਸ ਨੂੰ ਘੱਟ ਕਰਨਾ ਅਤੇ ਰੀਸਾਈਕਲਿੰਗ ਲਈ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹਾ ਪੰਜਾਬ ਵਿੱਚ ਸਾਫ਼-ਸਫ਼ਾਈ ਪੱਖੋਂ ਨੰਬਰ-1 ’ਤੇ ਆਇਆ ਹੈ ਅਤੇ ਇਸ ਮੁਕਾਮ ’ਤੇ ਬਣੇ ਰਹਿਣ ਲਈ ਸਾਨੂੰ ਤੁਹਾਡੇ ਸਹਿਯੋਗ ਦੀ ਬਹੁਤ ਜ਼ਰੂਰਤ ਹੈ।ਫ਼ੀਲਡ ਆਊਟਰੀਚ ਬਿਊਰੋ ਜਲੰਧਰ ਦੇ ਡਿਪਟੀ ਡਾਇਰੈਕਟਰ ਪ੍ਰੀਤਮ ਸਿੰਘ ਨੇ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਸਵੱਛ ਭਾਰਤ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਅਸੀਂ ਸਾਫ਼-ਸੁਥਰਾ ਤੇ ਸਿਹਤਮੰਦ ਸਮਾਜ ਬਣਾ ਸਕੀਏ।
ਇਸ ਮੌਕੇ ਗੁਰਵਿੰਦਰ ਸਿੰਘ ਮਾਨ, ਵਿਸ਼ਾਲ, ਮੈਡਮ ਸੋਨੀਆ ਅਤੇ ਸ਼੍ਰੀਮਤੀ ਇਨਾ ਬਾਂਸਲ ਨੇ ਠੋਸ ਰਹਿੰਦ-ਖੂੰਹਦ ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ‘ਸਵੱਛਤਾ ਹੀ ਸੇਵਾ’ ਵਿਸ਼ੇ ’ਤੇ ਲੋਕਾਂ ਨੂੰ ਪ੍ਰਣ ਵੀ ਦੁਆਇਆ ਗਿਆ।ਰਿਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਦੇ ਕਲਾਕਾਰਾਂ ਨੇ ਨਾਟਕ ਰਾਹੀਂ ਲੋਕਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕੀਤਾ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply