ਭੀਖੀ/ਮਾਨਸਾ, 11 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਆਮ ਨਾਗਰਿਕਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਅੱਜ ਜ਼ਿਲ੍ਹਾ ਚੋਣ ਦਫ਼ਤਰ ਵਲੋ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੀ ਇਕ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਚੋਣ ਤਹਿਸੀਲਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਰੈਲੀ ਦਾ ਮੰਤਵ ਆਮ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਵ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਚੋਣਾਂ ਦੌਰਾਨ ਵੱਧ ਤੋਂ ਵੱਧ ਗਿਣਤੀ `ਚ ਆਪਣੀਆਂ ਵੋਟਾਂ ਭੁਗਤਾਉਣ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜਾਗਰੂਕਤਾ ਰੈਲੀ ਵਿਚ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਦੇ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਹ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਲੋਕਾਂ ਨੂੰ ਜਾਣੂ ਕਰਵਾਉਂਦੀ ਹੋਈ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਮਾਪਤ ਹੋਈ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਨਰਿੰਦਰ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਬਲਵਿੰਦਰ ਸਿੰਘ, ਚੋਣ ਕਾਨੂੰਗੋ ਭੂਸ਼ਨ ਕੁਮਾਰ, ਚੋਣ ਕਾਨੂੰਗੋ ਪ੍ਰਯੰਕਾ ਰਾਣੀ, ਪ੍ਰਿੰਸੀਪਲ ਓ.ਪੀ ਮਿੱਢਾ, ਤਰਸੇਮ ਗੋਇਲ, ਰਾਜੇਸ਼ ਯਾਦਵ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media