Saturday, July 18, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਏ

ਬਾਬਾ ਲਾਲ ਸਿੰਘ ਭੀਖੀ ਵਲੋਂ ਪੰਜ ਪਿਆਰਿਆਂ ਦਾ ਸਿਰੋਪਾ ਪਾ ਕੇ ਸਵਾਗਤ

PUNJ1101201918ਭੀਖੀ/ਮਾਨਸਾ, 11 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਦਸ਼ਾਹ ਦਰਵੇਸ਼ ਪੁੱਤਰਾਂ ਦੇ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਤੇ ਦੂਸਰੇ ਦਿਨ ਪਿੰਡ ਵਿੱਚ ਸੰਗਤਾਂ ਦੇ ਭਾਰੀ ਇਕੱਠ ਨਾਲ ਮਹਾਨ ਨਗਰ ਕੀਰਤਨ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਯੋਜਿਤ ਇਸ ਮਹਾਨ ਨਗਰ ਕੀਰਤਨ ਦੌਰਾਨ ਗੱਤਕਾ ਟੀਮ ਵਲੋ ਗਤਕੇ ਦੇ ਜੌਹਰ ਵਿਖਾਏ ਗਏ।ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।ਬਾਬਾ ਲਾਲ ਸਿੰਘ ਮੀਰੀ ਪੀਰੀ ਸੰਤ ਸਮਾਜ ਭੀਖੀ ਵਾਲੀਆ ਅਤੇ ਸੁਖਚੈਨ ਸਿੰਘ ਅਤਲਾ ਵਲੋਂ ਪੰਜ ਪਿਆਰਿਆਂ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਤੇ ਬਾਬਾ ਲਾਲ ਸਿੰਘ, ਸੁਖਚੈਨ ਸਿੰਘ ਅਤਲਾ, ਰਣਵੀਰ ਸਿੰਘ ਸ਼ੀਰਾ, ਦਿਲਜਾਨ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਿੰਦਰਪਾਲ ਸਿੰਘ, ਦਲਜੀਤ ਸਿੰਘ, ਸਨਦੀਪ ਸਿੰਘ ਸਮਾਓਂ ,ਗੁਰਪ੍ਰੀਤ ਸਿੰਘ ਗੁਰੀ, ਸੁਖਰਾਜ ਸਿੰਘ ਅਤਲਾ, ਨਿਰਭੈ ਸਿੰਘ ਗੁੜਥੜੀ ਵਾਲੇ ਪ੍ਰਧਾਨ ਗ੍ਰੰਥੀ ਸਭਾ ਮਾਨਸਾ, ਸੁਰਿੰਦਰ ਸਿੰਘ ਅਤੇ ਰਜਿੰਦਰ ਪਾਲ ਸਿੰਘ ਅਤੇ ਵੱਡੀ ਗਿਣਤੀ `ਚ ਸੰਗਤਾਂ ਹਾਜ਼ਰ ਸਨ।
 

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply