Saturday, July 18, 2026

ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ 2018-19 ਸੰਪਨ

PUNJ1101201921ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ 2018-19 ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪਨ ਹੋ ਗਈ।ਜਿਸ ਵਿਚ 53 ਪੁਰਸ਼ਾਂ ਅਤੇ 51 ਇਸਤਰੀਆਂ ਦੀਆਂ ਟੀਮਾਂ ਨੇ ਭਾਗ ਲਿਆ।ਐਲਾਨੇ ਗਏ ਨਤੀਜਿਆਂ ਅਨੁਸਾਰ ਪੁਰਸ਼ ਵਰਗ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾ, ਪੰਜਾਬ ਯੂਨੀਵਰਸਿਟੀ ਚੰਡੀਗੜ ਨੇ ਦੂਜਾ ਅਤੇ ਬੀ.ਆਰ.ਬੀ.ਏ.ਐਮ.ਯੂ.ਔਰੰਗਾਬਾਦ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰਾਂ ਔਰਤਾਂ ਦੇ ਵਰਗ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹਿਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੀਜੇ ਸਥਾਨ `ਤੇ ਰਹੀ।
 

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply