Tuesday, April 30, 2024

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਵਿਸ਼ਾਲ ਨਗਰ ਕੀਰਤਨ

PUNJ1101201922ਜੰਡਿਆਲਾ ਗੁਰੂ 11 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਰਬੰਸਦਾਨੀ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜ਼ਾਈ ਹੋਈ ਸੁੰਦਰ ਪਾਲਕੀ `ਚ ਸ਼ੁਸ਼ੋਭਿਤ ਕੀਤਾ ਗਿਆ ਸੀ।ਪਾਲਕੀ ਸਾਹਿਬ ਦੇ ਪਿੱਛੇ ਪੈਦਲ ਚੱਲ ਰਹੀਆਂ ਬੀਬੀਆਂ ਤੇ ਹੋਰ ਸੰਗਤ ਵਲੋਂ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਜਾ ਰਹੇ ਸਨ।ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਸਿੰਘਾਂ ਨੇ  ਮਨਿੰਦਰ ਸਿੰਘ ਦੀ ਅਗਵਾਈ ਹੇਠ ਖਾਲਸਾਈ ਗਤਕੇ ਦੇ ਜੌਹਰ ਦਿਖਾਏ।ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਵਾਹਿਗੁਰੂ ਦਾ ਸਿਮਰਨ ਕਰ ਰਹੇ ਸਨ।ਸ਼ਹਿਰ ਦੇ ਵੱਖ ਵੱਖ ਬਜਾਰਾਂ ਤੇ ਗਲੀ ਮੁਹੱਲੇ ਆਦਿ ਵਿਖੇ ਸੰਗਤ ਦੀ ਲੰਗਰ, ਚਾਹ, ਕੋਫੀ, ਦੁੱਧ, ਫਲ ਫਰੂਟ ਆਦਿ ਨਾਲ ਸੇਵਾ ਕੀਤੀ ਗਈ।ਜੋਤੀਸਰ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਸੁੱਖਾ ਸਿੰਘ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਨਗਰ ਕੀਰਤਨ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ `ਤੇ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਅਰਦਾਸ ਕੀਤੀ ਗਈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪ ਸਿੰਘ ਮਲਹੋਤਰਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਰਣਧੀਰ ਸਿੰਘ ਮਲਹੋਤਰਾ ਕੋਂਸਲਰ, ਇੰਦਰ ਸਿੰਘ ਸਾਬਕਾ ਕੋਂਸਲਰ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ (ਰਜਿ), ਵਰਦੀਪ ਸਿੰਘ, ਚਰਨਜੀਤ ਸਿੰਘ, ਪਰਮਦੀਪ ਸਿੰਘ, ਸੋਹੰਗ ਸਿੰਘ, ਹਰਦੇਵ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ ਸੁਖਬੀਰ ਸਿੰਘ, ਮਨਜਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਸ਼ਪ੍ਰੀਤ ਸਿੰਘ, ਸੁਖਸਿਮਰਨ ਸਿੰਘ, ਹਰਸਿਮਰਨ ਸਿੰਘ, ਪ੍ਰਭਸਿਮਰਣ ਸਿੰਘ, ਗੁਰਬਖਸ਼ ਸਿੰਘ, ਝਰਮਲ ਸਿੰਘ, ਨਵਜੋਤ ਸਿੰਘ, ਰਘਬੀਰ ਸਿੰਘ, ਅਰਵਿੰਦਰ ਸਿੰਘ, ਜਸਬੀਰ ਸਿੰਘ, ਗੁਰਦੇਵ ਸਿੰਘ, ਜਸਵੰਤ ਸਿੰਘ, ਗੁਰਨਾਮ ਸਿੰਘ, ਆਦਿ ਸ਼ਾਮਿਲ ਸਨ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
 

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply