ਸਮਰਾਲਾ, 11 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – 2019 ਦੀਆਂ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਣ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ 20 ਜਨਵਰੀ ਨੂੰ ਮਾਲਵਾ ਜੋਨ ਦੀ ਵੱਡੀ ਰੈਲੀ ਬਰਨਾਲਾ ਵਿਖੇ ਕਰਨ ਜਾ ਰਹੇ ਹਨ, ਜਿਸ ਵਿੱਚ ਸਮਰਾਲਾ ਤੋਂ ਆਪ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀ: ਆਗੂ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੀ ਇਸ ਰੈਲੀ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸਮਰਾਲਾ ਹਲਕਾ ਤੋਂ ਅਨੇਕਾਂ ਵਰਕਰ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਬਲਜਿੰਦਰ ਸਿੰਘ ਚੌਂਦਾ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਲਗਾਈ। ਮੀਟਿੰਗ ਵਿੱਚ ਸੁਖਵਿੰਦਰ ਸਿੰਘ ਮਾਛੀਵਾੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਦੀ ਤਰ੍ਹਾਂ ਹੀ ਅਡੋਲ ਖੜ੍ਹੀ ਹੈ ਅਤੇ ਪੰਜਾਬ ਵਿੱਚ ਪੂਰੀ ਤਰ੍ਹਾਂ ਮਜਬੂਤੀ ਨਾਲ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲਵੇਗੀ ਅਤੇ ਜਿੱਤ ਪ੍ਰਾਪਤ ਕਰੇਗੀ।ਉਨ੍ਹਾਂ ਸਮਰਾਲਾ ਹਲਕੇ ਦੇ ਲੋਕਾਂ ਨੂੰ 20 ਜਨਵਰੀ ਦੀ ਬਰਨਾਲਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।ਪਾਰਟੀ ਵਰਕਰਾਂ ਨੇ ਸੂਬਾ ਕਮੇਟੀ ਮੈਂਬਰ ਬਲਵਿੰਦਰ ਸਿੰਘ ਚੌਂਦਾ ਨੂੰ ਸਮਰਾਲਾ ਹਲਕਾ ਦਾ ਇੰਚਾਰਜ ਲਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਕਾਫੀ ਸਮੇਂ ਤੋਂ ਸਮਰਾਲਾ ਹਲਕਾ ਇੰਚਾਰਜ ਤੋਂ ਬਿਨਾਂ ਲਵਾਰਸ ਪਿਆ ਹੈ, ਤਾਂ ਚੌਂਦਾ ਨੇ ਕਿਹਾ ਕਿ ਆਉਂਦੇ ਕੁੱਝ ਦਿਨਾਂ ਅੰਦਰ ਹੀ ਸਮਰਾਲਾ ਹਲਕਾ ਦਾ ਇੰਚਾਰਜ ਵੀ ਲਗਾਇਆ ਜਾ ਰਿਹਾ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਮਰਾਲਾ ਯੂਥ ਪ੍ਰਧਾਨ ਕੇਵਲ ਸਿੰਘ ਹੇਡੋਂ ਬੇਟ, ਅਵਤਾਰ ਸਿੰਘ ਉਟਾਲਾਂ, ਕਸ਼ਮੀਰੀ ਲਾਲ, ਬਹਾਦਰ ਸਿੰਘ ਬਲਾਲਾ, ਦਲਵੀਰ ਸਿੰਘ ਗਗੜਾ, ਗੁਰਿੰਦਰ ਸਿੰਘ ਨੂਰਪੁਰ, ਬਲਵਿੰਦਰ ਸਿੰਘ ਮਾਨ, ਇੰਦਰਜੀਤ ਸਿੰਘ ਕੋਟਲਾ ਭੜੀ, ਪ੍ਰਵੀਨ ਮੱਕੜ, ਲਵਦੀਪ ਲਬੀ, ਪਿ੍ਰਤਪਾਲ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਰਿਐਤ, ਹਰਸ਼ਦੀਪ ਸਿੰਘ, ਨਿਰਮਲ ਸਿੰਘ ਜੋਨੀ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਰਾਜਾ ਬੌਂਦਲੀ, ਰਾਜਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media