ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿਮਘ) – ਸਿੱਖ ਪੰਥ ਦੇ ਪੰਜ ਤਖ਼ਤਾਂ ਦੇ ਦਰਸ਼ਨ ਕਰਵਾਉਣ ਲਈ 1 ਫਰਵਰੀ ਨੂੰ ਇਕ ਵਿਸ਼ੇਸ਼ ਰੇਲ ਗੱਡੀ
ਦਿੱਲੀ ਤੋਂ ਰਵਾਨਾ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਿ: ਵੱਲੋਂ ਇਹ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ, ਜਿਸ ਦਾ ਨਾਂ ਪੰਜ ਤਖ਼ਤ ਐਕਸਪ੍ਰੈਸ ਰੱਖਿਆ ਗਿਆ ਹੈ।ਇਹ ਗੱਡੀ 10 ਦਿਨ ਅਤੇ 9 ਰਾਤਾਂ ਵਿਚ ਭਾਰਤ ਦੇ ਪੰਜੇ ਸਿੱਖ ਤਖ਼ਤ ਜਿਨ੍ਹਾਂ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ, ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਪੰਜਾਬ ਦੇ ਦਰਸ਼ਨ ਕਰਵਾਏਗੀ। 800 ਸੀਟਾਂ ਵਾਲੀ ਇਹ ਏ.ਸੀ ਰੇਲ ਗੱਡੀ 1 ਫਰਵਰੀ ਨੂੰ ਦਿੱਲੀ ਦੇ ਸਫਦਰ ਜੰਗ ਰੇਲਵੇ ਸਟੇਸ਼ਨ ਤੋਂ ਰਵਾਨਾ ਹੋ ਕੇ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਵੇਗੀ, ਫਿਰ ਨਾਂਦੇੜ ਤੋਂ ਪਟਨਾ ਸਾਹਿਬ, ਫਿਰ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਅੰਮ੍ਰਿਤਸਰ, ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਦਿੱਲੀ ਤੱਕ ਦਾ ਸਫ਼ਰ ਕਰੇਗੀ। ਇਸ ਸਫ਼ਰ ਦੌਰਾਨ ਸੰਗਤ ਦਾ ਪੂਰਾ ਪੂਰਾ ਖ਼ਿਆਲ ਕਾਰਪੋਰੇਸ਼ਨ ਵੱਲੋਂ ਰੱਖਿਆ ਜਾਵੇਗਾ। ਸੰਗਤ ਨੂੰ ਸ਼ਾਕਾਹਾਰੀ ਭੋਜਨ ਦਿੱਤਾ ਜਾਵੇਗਾ ਅਤੇ ਰਾਤ ਸਮੇਂ ਰਿਹਾਇਸ਼ ਦਾ ਪ੍ਰਬੰਧ ਵੀ ਕਾਰਪੋਰੇਸ਼ਨ ਵੱਲੋਂ ਕੀਤਾ ਜਾਵੇਗਾ।ਇਸ ਯਾਤਰਾ ਲਈ ਯਾਤਰੀ ਨੂੰ 15750/- ਰੁਪੈ ਦੀ ਟਿਕਟ ਖਰੀਦਣੀ ਪਵੇਗੀ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media