Thursday, November 21, 2024

ਖ਼ਾਲਸਾ ਮੈਨੇਜਮੈਂਟ ਦੇ ਵਿੱਦਿਅਕ ਅਦਾਰਿਆਂ’ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਚਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਬੜੇ PUNJ1301201916ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਵਿਖੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਮਹੱਤਤਾ ਅਤੇ ਖੁਸ਼ੀ ਨੂੰ ਵਿਦਿਆਰਥੀਆਂ ਨਾਲ ਸਾਂਝਿਆਂ ਕੀਤਾ।
     ਇਸ ਦੌਰਾਨ ਕਾਲਜ ਪ੍ਰਿੰਸੀਪਲਾਂ ਨੇ ਆਪਣੇ-ਆਪਣੇ ਭਾਸ਼ਣਾਂ ਰਾਹੀਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਵਰਤਮਾਨ ਸਮੇਂ ’ਚ ਲੋਕਾਂ ਨੇ ਤਿਉਹਾਰਾਂ ਨੂੰ ਨਵਾਂ ਰੂਪ ਦੇ ਦਿੱਤਾ ਹੈ, ਇਸ ਲਈ ਜਰੂਰਤ ਹੈ ਕਿ ਇਸ ਦੇ ਪੁਰਾਤਨ ਸਰੂਪ ਨੂੰ ਕਾਇਮ ਰੱਖਣ ਲਈ ਵਿੱਦਿਅਕ ਸੰਸਥਾਵਾਂ ’ਚ ਅਜਿਹੇ ਤਿਉਹਾਰ ਮਨਾਏ ਜਾਣ ਅਤੇ ਨਵੀਂ ਪੀੜ੍ਹੀ ਇਨ੍ਹਾਂ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਹੋਵੇ ਅਤੇ ਇਨ੍ਹਾਂ ਨੂੰ ਧੂਮਧਾਮ ਨਾਲ ਮਨਾਏ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਤਿਉਹਾਰ ਪਿੱਛੇ ਇਥੋਂ ਦੇ ਸਮਾਜ ਅਤੇ ਸੱਭਿਆਚਾਰ ਨਾਲ ਸਬੰਧਿਤ ਕੋਈ ਨਾ ਕੋਈ ਤੱਥ ਜੁੜਿਆ ਹੋਇਆ ਹੈ ਜਿਵੇਂ ਕਿ ਪੰਜਾਬ ’ਚ ਲੋਹੜੀ ਦੇ ਮੌਕੇ ਜ਼ਿਆਦਾਤਰ ਕਿਸਾਨਾਂ ਕੋਲ ਸਮਾਂ ਹੁੰਦਾ ਸੀ ਜਿਸ ’ਚ ਉਹ ਇਕ ਤਾਂ ਠੰਢ ਤੋਂ ਬਚਣ ਲਈ ਅੱਗ ਦਾ ਭੁੱਗਾ ਬਾਲਦੇ ਸਨ ਅਤੇ ਮੂੰਗਫ਼ਲੀ ਰਿਊੜੀਆਂ ਵਰਗੀਆਂ ਚੀਜਾਂ ਦੀ ਵਰਤੋਂ ਕਰਦੇ ਸਨ। ਨਾਲ-ਨਾਲ ਮਰਦ ਪ੍ਰਧਾਨ ਸਮਾਜ ’ਚ ਕਿਸੇ ਦੇ ਘਰ ਲੜਕੇ ਦਾ ਜਨਮ ਹੋਣ ਜਾਂ ਵਿਆਹ ਦੀ ਖੁਸ਼ੀ ’ਚ ਵੀ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਸੀ।
     ਉਨ੍ਹਾਂ ਕਿਹਾ ਕਿ ਸਮੇਂ ਦੇ ਬਦਲਣ ਨਾਲ ਅੱਜਕਲ੍ਹ ਲੜਕੀਆਂ ਦੀ ਲੋਹੜੀ ਵੀ ਮਨਾਈ ਜਾ ਰਹੀ ਹੈ, ਜੋ ਕਿ ਸਮਾਜ ਦੀ ਬਦਲਦੀ ਸੋਚ ਨੂੰ ਦਰਸਾਉਂਦੀ ਹੈ।ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਮੌਕੇ ਚਾਈਨਾ ਡੋਰ ਵਰਗੀਆਂ ਜਾਨਲੇਵਾ ਚੀਜਾਂ ਤੋਂ ਵੀ ਬਚਣ ਦੀ ਹਦਾਇਤ ਦਿੱਤੀ।ਉਕਤ ਵਿੱਦਿਅਕ ਸੰਸਥਾਵਾਂ ਦੇ ਸਮੂਹ ਸਟਾਫ਼ ਵਲੋਂ ਲੋਹੜੀ ਨਾਲ ਸਬੰਧਿਤ ਵਿਚਾਰ, ਲੋਕ ਗੀਤ ਅਤੇ ਟੱਪੇ ਸੁਣਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ।ਵਿਦਿਆਰਥੀਆਂ ਵਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਮੌਕੇ ਉਪਰੋਕਤ ਅਦਾਰਿਆਂ ਦੇ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …

Leave a Reply