Sunday, July 26, 2026

ਕੇ.ਸੀ.ਜੀ.ਸੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ PUNJ1301201917ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਵਲੋਂ ‘ਤਹੀ ਪ੍ਰਕਾਸ਼ ਹਮਾਰਾ ਭਯੋ, ਪਟਨਾ ਸਹਰ ਵਿਖੈ ਭਾਵ ਲਯੋ, ‘ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ’ ਸ਼ਬਦ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
    ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਗੁਰੂ ਚਰਨਾਂ ’ਚ ਨਤਮਸਤਕ ਹੁੰਦਿਆ ਸਰਬਤ ਦੇ ਭਲੇ ਦੀ ਕਾਮਨਾ ਕੀਤੀ।ਉਨ੍ਹਾਂ ਨੇ ਪਵਿੱਤਰ ਦਿਹਾੜੇ ਦੀ ਸਮੂੰਹ ਸੰਗਤ ਨੂੰ ਵਧਾਈ ਦਿੰਦਿਆ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੇਸ਼ ਕੌਮ ਲਈ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਲਗੀਧਰ ਪਿਤਾ ਨੇ ਜ਼ੁਲਮ ਦੇ ਖਾਤਮੇ ਅਤੇ ਕੌਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਸਾਡੀ ਨੌਜਵਾਨ ਪੀੜ੍ਹੀ ਨੂੰ ਦਸਮ ਪਿਤਾ ਦੀਆਂ ਜੀਵਨ, ਇਤਿਹਾਸ ਅਤੇ ਸਿੱਖਿਆਵਾਂ ਨੂੰ ਅਪਨਾ ਕੇ ਸਵੈਮਾਨ ਨਾਲ ਜੀਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦਾ ਇਤਿਹਾਸ ਵਿਸ਼ਵ ਭਰ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
     ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਗਿਆ।ਕੱਥੂਨੰਗਲ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
     ਇਸ ਮੌਕੇ ਵਧੀਕ ਆਨਰੇਰੀ ਸਕੱਤਰ ਜਤਿੰਦਰ ਬਰਾੜ, ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਅਜਮੇਰ ਸਿੰਘ ਹੇਰ, ਪ੍ਰਿੰ.: ਜਗਦੀਸ਼ ਸਿੰਘ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਗੁਰਮਹਿੰਦਰ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਐਸ.ਪੀ ਢਿਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਡਾ. ਹਰਭਜਨ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪਿ੍ਰੰਸੀਪਲ ਗੁਰਜੀਤ ਸਿੰਘ ਸੇਠੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਕੌਂਸਲ ਦੇ ਅਧੀਨ ਸਕੱਤਰ ਡੀ. ਐਸ ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply