ਸਮਰਾਲਾ, 13 ਜਨਵਰੀ (ਪੰਜਾਬ ਪੋਸਟ- ਇੰਦੲਜੀਤ ਕੰਗ) – ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸਮਰਾਲਾ ਇਕਾਈ ਦੇ ਅਹੁਦੇਦਾਰਾਂ ਵੱਲੋਂ ਸਰਕਾਰੀ ਦਫ਼ਤਰਾਂ,
ਬੈਕਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਐਸ.ਡੀ.ਐਮ ਗੀਤਿਕਾ ਸਿੰਘ ਨਾਲ ਮੁਲਾਕਾਤ ਕੀਤੀ ਗਈ।ਮੀਟਿੰਗ ਦੌਰਾਨ ਵਫ਼ਦ ਵੱਲੋਂ ਐਸ.ਡੀ.ਐਮ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਮਰਾਲਾ ਇਲਾਕੇ ਦੇ ਨਿੱਜੀ ਸਕੂਲਾਂ ਅਤੇ ਬੈਕਾਂ ਵਿੱਚ ਪੰਜਾਬੀ ਭਾਸ਼ਾ ਨੂੰ ਯੋਗ ਮਾਨਤਾ ਨਹੀਂ ਦਿੱਤੀ ਜਾ ਰਹੀ।ਇਸ ਤੋਂ ਇਲਾਵਾ ਸਮਰਾਲਾ ਦੇ ਰੇਲਵੇ ਸਟੇਸ਼ਨ ਤੇ ਵੀ ਕੋਈ ਜਾਣਕਾਰੀ ਪੰਜਾਬੀ ਵਿੱਚ ਨਹੀਂ ਹੈ।ਸਰਕਾਰੀ ਦਫਤਰਾਂ ਵਿੱਚ ਪੰਜਾਬੀ ਨੂੰ ਉਸ ਦਾ ਬਣਦਾ ਰੁਤਬਾ ਨਹੀਂ ਦਿੱਤਾ ਜਾ ਰਿਹਾ।
ਐਸ.ਡੀ.ਐਮ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਕਤ ਅਦਾਰਿਆਂ ਨੂੰ ਪੱਤਰ ਲਿਖ ਕੇ ਪੰਜਾਬੀ ਭਾਸ਼ਾ ਦੀ ਯੋਗ ਵਰਤੋਂ ਕਰਨ ਲਈ ਕਿਹਾ ਜਾਵੇਗਾ ਅਤੇ ਇਹ ਵੀ ਭਰੋਸਾ ਦਿਵਾਇਆ ਕਿ ਸਰਕਾਰੀ ਦਫਤਰਾਂ ਦੇ ਕੰਮਕਾਜ ਵੀ ਪੰਜਾਬੀ ਭਾਸ਼ਾ ਵਿੱਚ ਕੀਤੇ ਜਾਣਗੇ।ਵਫ਼ਦ ਵਿੱਚ ਮਿਲਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਡਾ. ਪਰਮਿੰਦਰ ਸਿੰਘ ਬੈਨੀਪਾਲ, ਪੁਖਰਾਜ ਸਿੰਘ ਘੁਲਾਲ ਅਤੇ ਮਨਜੀਤ ਰਾਏ ਸ਼ਾਮਲ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media