Monday, July 27, 2026

ਲੌਂਗੋਵਾਲ ਵਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ Gobind Longowalਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਹੈ।ਜਾਰੀ ਬਿਆਨ `ਚ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਸਾਨੂੰ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਚੱਲਣਾ ਸਿਖਾਇਆ ਹੈ ਅਤੇ ਸਾਡਾ ਵੀ ਫਰਜ਼ ਹੈ ਕਿ ਅੱਜ ਜਦੋਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਾਂ ਤਾਂ ਖਾਲਸਾਈ ਜੀਵਨ ਜਾਚ ਦੇ ਧਾਰਨੀ ਬਣੀਏ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲਤਾੜੇ ਹੋਏ ਲੋਕਾਂ ਨੂੰ ਛਾਤੀ ਨਾਲ ਲਗਾਇਆ ਅਤੇ ਸਰਦਾਰੀਆਂ ਬਖਸ਼ੀਆਂ।ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ।ਲੌਂਗੋਵਾਲ ਨੇ ਕਿਹਾ ਕਿ ਅੱਜ ਦੇ ਪਦਾਰਥਵਾਦੀ ਸਮੇਂ ਵਿਚ ਗੁਰੂ ਸਾਹਿਬ ਦਾ ਜੀਵਨ-ਦਰਸ਼ਨ ਵਡਮੁੱਲੀ ਸੇਧ ਦੇਣ ਵਾਲਾ ਹੈ, ਜਿਸ ਅਨੁਸਾਰ ਅਸੀਂ ਆਪਣਾ ਜੀਵਨ ਸੁਖਾਵਾਂ ਬਣਾ ਸਕਦੇ ਹਾਂ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply