ਪਠਾਨਕੋਟ, 13 ਜਨਵਰੀ (ਪੰਜਾਬ ਪੋਸਟ ਬਿਊਰ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ
ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਪਿੰਡ ਬਮਿਆਲ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਲਗਭਗ 70 ਵਿਅਕਤੀਆਂ ਨੇਂ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਮੌਜੂਦ ਲੋਕਾਂ ਨਾਲ ਸਰਕਾਰ ਵਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।ਉਹਨਾਂ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਗਿਆ ਕਿ ਜੇਕਰ ਉਹ ਸਰਕਾਰ ਵੱਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ।ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media