Sunday, September 8, 2024

ਭਾਜਪਾ-ਕਾਂਗਰਸੀ ਆਗੂ ‘ਸ਼ਹੀਦਾਂ’ ਦਾ ਅਪਮਾਨ ਕਰਨਾ ਬੰਦ ਕਰਨ – ਕੰਵਰਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਮੋਰਤਾ ਨੂੰ ਚੈਲੰਜ ਕਰਨ ਦੀ ਨਾ ਕੀਤੀ ਜਾਵੇ ਕੋਸ਼ਿਸ਼

PPN02091403ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ)  ਇੰਨਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਦੀ ਇਕ ਵਿਸ਼ੇਸ਼ ਇਕੱਤਰਤਾ ਆਈ.ਐਸ.ਓ ਦੇ ਦਫਤਰ ਵਿਖੇ ਜਿਲ੍ਹਾ ਪ੍ਰਧਾਨ, ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਉਹਨਾਂ ਨੇ ਬੋਲਦਿਆਂ ਕਿਹਾ ਕਿ ਉਹ ਭਾਜਪਾ ਦੀ ਸਾਬਕਾ ਕੌਮੀ ਮੀਤ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਤੇ ਹਲਕਾ ਖੰਨਾਂ ਤੋਂ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਸ਼ਹੀਦ ਭਾਈ ਦਿਲਾਵਰ ਸਿੰਘ ਨੂੰ ਹਤਿਆਰਾ ਅਤੇ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨਿਤ ਕਰਨ ਵਿਰੁੱਧ ਕੀਤੇ ਅਪਮਾਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਉਹਨਾਂ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਜਿਸ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮੀ ਸ਼ਹੀਦ ਦਾ ਖਿਤਾਬ ਦਿੱਤਾ ਗਿਆ ਹੈ ਨੂੰ ਸਿੱਖ ਕੌਮ ਆਪਣਾ ਮਹਾਨ ਸ਼ਹੀਦ ਮੰਨਦੀ ਹੈ। ਇਸ ਲਈ ਭਾਜਪਾ-ਕਾਂਗਰਸੀ ਆਗੂ ਆਪਣੀ ਝੂਠੀ ਰਾਜਨੀਤੀ ਨੂੰ ਚਮਕਾਉਣ ਲਈ ਸ਼ਹੀਦਾਂ ਦਾ ਅਪਮਾਨ ਕਰਨਾ ਬੰਦ ਕਰਨ ਨਹੀਂ ਤਾਂ ਇਸ ਦਾ ਸਖ਼ਤ ਜੁਆਬ ਸਿੱਖ ਕੌਮ ਵੱਲੋਂ ਦਿੱਤਾ ਜਾਵੇਗਾ। ਕੰਵਰਬੀਰ ਸਿੰਘ ਨੇ ਲਕਸ਼ਮੀ ਕਾਂਤਾ ਚਾਵਲਾ ਅਤੇ ਗੁਰਕੀਰਤ ਸਿੰਘ ਕੋਟਲੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਸਿੱਖ ਕੌਮ ਨੇ ਕਦੇ ਵੀ ਹੋਰਨਾਂ ਮਸਲਿਆਂ ਵਿੱਚ ਦਖਲਅੰਦਾਜੀ ਨਹੀਂ ਕੀਤੀ।ਇਸ ਲਈ ਜੇ ਸਿੱਖਾਂ ਦੇ ਸਰਵ-ਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੌਮਣੀ ਕਮੇਟੀ ਵੱਲੋਂ ਆਪਣੇ ਸ਼ਹੀਦਾਂ ਨਾਲ ਸਬੰਧਤ ਸਮਾਗਮ ਕੀਤੇ ਜਾਂਦੇ ਹਨ ਤਾਂ ਕਿਸੇ ਬਾਹਰਲੇ ਨੂੰ ਅਜਿਹੇ ਨਿੱਜੀ ਮਸਲਿਆਂ ਵਿੱਚ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।ਅਜਿਹਾ ਕਰਕੇ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਮੋਰਤਾ ਨੂੰ ਚੁਣੋਤੀ ਨਾ ਦੇਣ। ਉਹਨਾਂ ਕਿਹਾ ਕਿ ਇਹਨਾਂ ਆਗੂਆਂ ਵੱਲੋਂ ਖੁੱਦ ਬੇਵੱਜਾ ਗੁਮਰਾਕੂੰਨ ਬਿਆਨਬਾਜੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਤੇ ਦੋੋਸ਼ ਸਿੱਖ ਕੌਮ ਦੇ ਸਿਰ ਮੜ੍ਹ ਦਿੱਤਾ ਜਾਂਦਾ ਹੈ।ਆਖੀਰ ਕੰਵਰਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਇਹਨਾਂ ਦੀ ਯਾਦ ਨੂੰ ਤਾਜਾ ਕਰਨਾ ਕੌਮ ਦੇ ਮੁਢਲੇ ਫਰਜਾਂ ਦਾ ਹਿੱਸਾ ਹੁੰਦਾ ਹੈ। ਇਸ ਮੌਕੇ ਸ਼ਹਿਰੀ ਸੀਨੀ:ਮੀਤ ਪ੍ਰਧਾਨ ਗੁਰਮਨਜੀਤ ਸਿੰਘ ਅੰਮ੍ਰਿਤਸਰ, ਭਾਈ ਜਸਵੰਤ ਸਿੰਘ, ਬਲਦੇਵ ਸਿੰਘ, ਗੁਰਜੋਤ ਸਿੰਘ, ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply