ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ।ਇਹ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ। ਇਸ ਦੇ ਨਾਲ-ਨਾਲ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ। ਜਿਲ੍ਹਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਜਿਲ੍ਹੇ ਵਿਚ ਹੁੱਕਾ ਬਾਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ। ਆਪਣੇ ਹੁਕਮਾਂ ਵਿਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤੇ ਗਏ।ਇਹ ਹੁਕਮ 11 ਮਾਰਚ 2019 ਤੱਕ ਲਾਗੂ ਰਹੇਗਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media