ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144
ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 15 ਮਾਰਚ 2019 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media