Monday, July 27, 2026

ਅੰਮ੍ਰਿਤਸਰ ਏਅਰਪੋਰਟ ਨੂੰ ਲੋਹੜੀ ਮੌਕੇ ਪਲਾਸਟਿਕ ਲਿਫਾਫਿਆਂ ਤੋਂ ਮੁਕਤ ਕਰਨ ਦਾ ਉਪਰਾਲਾ

ਅੰਮ੍ਰਿਤਸਰ,14 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਸਟਾਫ ਵਲੋਂ ਹਵਾਈ ਅੱਡੇ ‘ਤੇ ਲੋਹੜੀ PUNJ1401201808ਮਨਾਈ ਗਈ।ਹਵਾਈ ਅੱਡੇ ਨੂੰ ਪਲਾਸਟਿਕ ਲਿਫਾਫਿਆਂ ਤੋਂ ਮੁਕਤ ਕਰਵਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਤੇ ਫਲਾਈ ਅੰਮ੍ਰਿਤਸਰ ਉਪਰਾਲੇ ਨਾਲ ਤਿਆਰ ਕਰਵਾਏ ਗਏ ਵਿਸ਼ੇਸ਼ ਥੈਲਿਆਂ ਵਿਚ ਮੁੰਗਫਲੀ ਤੇ ਚਾਕਲੇਟ ਤੋਹਫੇ ਵਜੋਂ ਦਿੱਤੇ ਗਏ ਤੇ ਅਪੀਲ ਕੀਤੀ ਗਈ ਕਿ ਉਹ ਵਾਤਾਵਰਣ ਨੂੰ ਸਵੱਛ ਬਨਾਉਣ ਤੇ ਪਲਾਸਟਿਕ ਮੁਕਤ ਕਰਨ ਲਈ ਪਲਾਸਟਿਕ ਲਿਫਾਫੇ ਨਾ ਵਰਤਣ।
    ਇਸ ਮੌਕੇ ਤੇ ਭੰਗੜਾ ਟੀਮ ਵਲੋਂ ਭੰਗੜਾ ਪਾਇਆ ਗਿਆ।ਢੋਲ ਦੀ ਧਮਾਲ `ਤੇ ਯਾਤਰੂ ਤੇ ੲੋਅਰਪੋਰਟ ਅਥਾਰਟੀ ਤੇ ਏਅਰਲਾਈਨਾਂ ਦੇ ਸਟਾਫ ਮੈਂਬਰਾਂ ਨੇ ਭੰਗੜੇ ਵਿਚ ਖੂਬ ਰੰਗ ਬੰਨਿਆ।ਏਅਰਪੋਰਟ ਡਾਇਰੈਟਟਰ ਮਨੋਜ ਚੰਨਸੁਰੀਆ ਦੀ ਸੁਚੱਜੀ ਅਗਵਾਈ `ਚ ਸਟਾਫ ਨੇ ਬੜਾ ਸੁਚੱਜਾ ਪ੍ਰਬੰਧ ਕੀਤਾ।
ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਤੇ ਏਅਰਪੋਰਟ ਅਡਵਾਈਜ਼ਰੀ ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਬਰਾੜ ਨੇ ਏਅਰਪੋਰਟ ਡਾਇਰੈਕਟਰ ਤੇ ਅਥਾਰਟੀ ਵਲੋਂ ਕੀਤੇ ਜਾ ਰਹੇ ਇਹਨਾਂ ਯਤਨਾਂ ਵਾਸਤੇ ਧੰਨਵਾਦ ਕੀਤਾ। ਫਲਾਈ ਅੰਮ੍ਰਿਤਸਰ ਮੁਹਿੰਮ ਦੇ ਕੋ-ਕਨਵੀਨਰ ਯੋਗੇਸ਼ ਕਾਮਰਾ ਨੇ ਦੱਸਿਆ ਕਿ ਵਿੱਤੀ ਸਾਲ 2017-18 ਵਿੱਚ ਏਅਰਪੋਰਟ ਤੇ ਯਾਤਰੀਆਂ ਦੀ ਗਿਣਤੀ ਵਿਚ ਰਿਕਾਰਡ ਤੋੜ ਵਾਧਾ ਹੋਇਆ ਸੀ ਤੇ ਇਹੋ ਜਿਹੇ ਉਪਰਾਲਿਆਂ ਨਾਲ ਏਅਰਪੋਰਟ ਤੇ ਯਾਤਰੀਆਂ ਵਿਚ ਬਹੁਤ ਹੀ ਖੁਸ਼ੀ ਦੇਖਣ ਨੂੰ ਮਿਲੀ ਮੰਚ ਵਲੋਂ ਸਰਪ੍ਰਸਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਮਨਜੀਤ ਸਿੰਘ ਸੈਣੀ ਨੇ ਵੀ ਇਸ ਵਿੱਚ ਭਾਗ ਲਿਆ।  

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply