Monday, November 9, 2026

ਲੋਹੜੀ ਦੀ ਰਾਤ ਕਤਲ ਕੀਤੇ ਨੌਜਵਾਨ ਦਾ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਵਿੰਡ ਇਲਾਕੇ ਵਿੱਚ ਥਾਣਾ ਬੀ-ਡਵੀਜ਼ਨ ਅਧੀਨ ਆਉਂਦੀ ਅਬਾਦੀ ਤੇਜ਼ ਨਗਰ ਵਾਸੀ ਫੋਟੋਗ੍ਰਾਫੀ ਦਾ PUNJ1401201814ਕੰਮ ਕਰਦੇ ਤਕਰੀਬਨ 28 ਸਾਲਾ ਨੌਜਵਾਨ ਕੰਵਲਜੀਤ ਸਿੰਘ ਮਿੰਕੂ ਪੁੱਤਰ ਮਨਜੀਤ ਸਿੰਘ ਜਿਸ ਦੀ ਲੌਹੜੀ ਦੀ ਰਾਤ ਮੌਕੇ ਮਾਮੂਲੀ ਤਕਰਾਰ ਤੋਂ ਹੋਏ ਝਗੜੇ ਦੌਰਾਨ ਮੌਕੇ `ਤੇ ਹੀ ਮੌਤ ਹੋ ਗਈ ਸੀ।ਉਸ ਦਾ ਸਥਾਨਕ ਚਾਟੀਵਿੰਡ ਸਥਿਤ ਸ਼ਮਸਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿਤਾ ਗਿਆ।ਇਸ ਤੋਂ ਪਹਿਲਾਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੀ ਲਾਸ਼ ਥਾਣੇ ਸਾਹਮਣੇ ਰੱਖ ਕੇ ਪੀੜਤ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਸਮੇਂ ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ `ਤੇ ਪਹੁੰਚ ਕੇ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਕੇ ਉਨਾਂ ਨੂੰ ਜਲਦ ਸਲਾਖਾਂ ਪਿੱਛੇ ਕੀਤਾ ਜਾਵੇਗਾ।ਥਾਣਾ ਬੀ-ਡਵੀਜ਼ਨ ਮੁਖੀ ਸੁਖਬੀਰ ਸਿੰਘ ਅਨੁਸਾਰ ਉਨਾਂ ਵਲੋਂ ਗੋਲਡੀ ਅਤੇ ਰਿੰਕੂ ਨਾਮੀ ਦੋ ਨੌਜਵਾਨਾਂ ਤੇ ਕੁੱਝ ਅਣਪਛਾਤਿਆਂ ਖਿਲਾਫ ਆਈ.ਪੀ.ਸੀ ਧਾਰਾ 302/506/34 ਅਧੀਨ ਕੇਸ ਦਰਜ਼ ਕਰ ਲਿਆ ਗਿਆ ਹੈ।
    ਸਸਕਾਰ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ `ਚ ਪੁੱਜੇ ਇਲਾਕਾ ਵਾਸੀਆਂ, ਰਿਸ਼ਤੇਦਾਰਾਂ ਤੇ ਸਾਕ-ਸਬੰਧੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪੀ.ਏ ਪਰਮਜੀਤ ਸਿੰਘ, ਕਾਂਗਰਸੀ ਆਗੂ ਬਲਵਿੰਦਰ ਸਿੰਘ ਬਿੱਲਾ ਆਦਿ ਸ਼ਖਸ਼ੀਅਤਾਂ ਵੀ ਮੌਜੂਦ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply