Tuesday, October 27, 2026

550ਵੇਂ ਪ੍ਰਕਾਸ਼ ਪੁਰਬ ਸਬੰਧੀ ਅਹਿਮਦਾਬਾਦ ਵਿਖੇ ਵਿਸ਼ਾਲ ਗੁਰਮਤਿ ਸਮਾਗਮ 24 ਫ਼ਰਵਰੀ ਨੂੰ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਦੀ ਸਿੱਖ PUNJ1501201902ਸੰਗਤ ਅਤੇ ਉਥੋਂ ਦੀ ਸੂਬਾ ਸਰਕਾਰ ਵੱਲੋਂ ਅਹਿਮਦਾਬਾਦ ਵਿਖੇ 24 ਫ਼ਰਵਰੀ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧੀ ਘੱਟਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਅਤੇ ਗੁਰਮਤਿ ਸਮਾਗਮ ਦੀ ਕਨਵੀਨਰ ਬੀਬੀ ਪਰਮਜੀਤ ਕੌਰ ਛਾਬੜਾ, ਗੁਰੂ ਨਾਨਕ ਐਜੂਕੇਸ਼ਨ ਸੁਸਾਇਟੀ ਗੁਜਰਾਤ ਦੇ ਚੇਅਰਮੈਨ ਹਰਭਜਨ ਸਿੰਘ, ਗੁਰਦੁਆਰਾ ਗੁਰੂ ਨਾਨਕ ਦਰਬਾਰ ਅਹਿਮਦਾਬਾਦ ਦੇ ਸਕੱਤਰ ਰਜਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਬੇਟ ਦੁਆਰਕਾ ਦੇ ਟਰੱਸਟੀ ਗੁਰਚਰਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕਰਕੇ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਡਾ. ਰੂਪ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸਮੁੱਚੇ ਸਿੱਖ ਜਗਤ ਵਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ ਵਿਚ ਹੀ ਵੱਖ-ਵੱਖ ਰਾਜਾਂ ਵਿਚ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।ਉਨ੍ਹਾਂ ਗੁਜਰਾਤ ਸਰਕਾਰ ਵੱਲੋਂ ਕੀਤੇ ਜਾ ਰਹੇ ਗੁਰਮਤਿ ਸਮਾਗਮ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਗੁਜਰਾਤ ਤੋਂ ਆਏ ਵਫ਼ਦ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਗੁਜਰਾਤ ਵਿਖੇ ਚੱਲ ਰਹੇ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ ਅਤੇ ਪ੍ਰਚਾਰਕ ਭਾਈ ਸ਼ਿਵਤਾਰ ਸਿੰਘ ਵੀ ਮੌਜੂਦ ਸਨ।ਇਸੇ ਦੌਰਾਨ ਗੁਜਰਾਤ ਤੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਵੀ ਕੀਤੇ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …

Leave a Reply